Home >>Punjab

ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ

Government Holiday in Punjab:  ਪੰਜਾਬ ਵਿੱਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।

Advertisement
ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ
Manpreet Singh|Updated: Feb 13, 2025, 01:02 PM IST
Share

Government Holiday in Punjab: ਪੰਜਾਬ ਸਰਕਾਰ ਵੱਲੋਂ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 26 ਫਰਵਰੀ ਦਿਨ ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।

ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਊਹਾਰ ਪੂਰੇ ਦੇਸ਼ ਵਿੱਚ ਇਸ ਵਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਕੇ ਪੂਰਾ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਮੰਦਿਰਾਂ ਅਤੇ ਹੋਰਨਾ ਥਾਵਾਂ 'ਤੇ ਵਿਸ਼ੇਸ਼ ਪੂਜਾ-ਅਰਚਨਾ ਅਤੇ ਪ੍ਰੋਗਰਾਮ ਰੱਖੇ ਜਾਂਦੇ ਹਨ। ਉਥੇ ਹੀ ਪੰਜਾਬ ਵਿੱਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।

Read More
{}{}