Home >>Punjab

Holiday News: ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ; ਜਾਣੋ ਕਿਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਅਦਾਰੇ

ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ 'ਤੇ ਬੁੱਧਵਾਰ 26 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦੱਸ ਦ

Advertisement
Holiday News: ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ; ਜਾਣੋ ਕਿਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਅਦਾਰੇ
Ravinder Singh|Updated: Feb 17, 2025, 10:42 AM IST
Share

Holiday News: ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ 'ਤੇ ਬੁੱਧਵਾਰ 26 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਇਸ ਵਾਰ ਦੇਸ਼ ਭਰ ਵਿੱਚ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ ਅਤੇ ਪੂਰਾ ਦਿਨ ਵਰਤ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰ ਥਾਵਾਂ 'ਤੇ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ ਕੀਤੇ ਜਾਂਦੇ ਹਨ।

ਪੰਜਾਬ ਵਿੱਚ ਵਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।

Read More
{}{}