Home >>Punjab

Paddy Purchase in Punjab: ਅੱਜ ਤੋਂ ਸ਼ੁਰੂ ਹੋਵੇਗੀ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ, ਸੀਐਮ ਨਾਲ ਮੀਟਿੰਗ ਅੱਜ

Paddy Purchase in Punjab:  ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ 11 ਵਜੇ ਆੜਤੀਆਂ ਨਾਲ ਮੀਟਿੰਗ ਬੁਲਾਈ ਹੈ ਤਾਂ ਜੋ ਇਸ ਸਮੱਸਿਆ ਦਾ ਕੋਈ ਹੱਲ ਕੱਢਿਆ ਜਾ ਸਕੇ। ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਆਗੂ ਅਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ ਹੈ।  

Advertisement
Paddy Purchase in Punjab: ਅੱਜ ਤੋਂ ਸ਼ੁਰੂ ਹੋਵੇਗੀ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ, ਸੀਐਮ ਨਾਲ ਮੀਟਿੰਗ ਅੱਜ
Riya Bawa|Updated: Oct 01, 2024, 09:31 AM IST
Share

Paddy Purchase in Punjab:  ਪੰਜਾਬ ਭਰ ਦੀਆਂ ਦਾਣਾ ਮੰਡੀਆਂ ਦੇ ਵਿੱਚ ਇੱਕ ਅਕਤੂਬਰ ਯਾਨਿ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਹੋ ਜਾਵੇਗੀ ਪਰ ਖਰੀਦ ਤੋਂ ਇੱਕ ਦਿਨ ਪਹਿਲਾਂ ਹੀ ਸਰਕਾਰ ਆੜ੍ਹਤੀਆਂ ਨੂੰ ਮਨਾਉਣ ਵਿੱਚ ਨਾਕਾਮ ਰਹੀ। ਆੜ੍ਹਤੀਆਂ ਐਸੋਸੀਏਸ਼ਨ ਮੰਗਲਵਾਰ ਨੂੰ ਹੜਤਾਲ 'ਤੇ ਜਾਣ ਦੇ ਆਪਣੇ ਫੈਸਲੇ 'ਤੇ ਕਾਇਮ ਹੈ। ਇਸ ਤੋਂ ਇਲਾਵਾ ਸ਼ੈਲਰ ਮਾਲਕ ਵੀ ਝੋਨੇ ਦੀ ਲਿਫਟਿੰਗ ਨਾ ਕਰਨ ਦੇ ਆਪਣੇ ਫੈਸਲੇ 'ਤੇ ਅੜੇ ਹੋਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ 11 ਵਜੇ ਆੜ੍ਹਤੀਆਂ  ਨਾਲ ਮੀਟਿੰਗ ਬੁਲਾਈ ਹੈ ਤਾਂ ਜੋ ਇਸ ਸਮੱਸਿਆ ਦਾ ਕੋਈ ਹੱਲ ਕੱਢਿਆ ਜਾ ਸਕੇ। ਫੈਡਰੇਸ਼ਨ ਆਫ ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਆਗੂ ਅਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਸ ਮੀਟਿੰਗ ਵਿੱਚ ਉਨ੍ਹਾਂ ਦਾ 10 ਮੈਂਬਰੀ ਵਫ਼ਦ ਹਿੱਸਾ ਲਵੇਗਾ। ਡਿਪਟੀ ਕਮਿਸ਼ਨਰ ਵੀ ਸੋਮਵਾਰ ਨੂੰ ਅੰਮਿ੍ਤਸਰ ਮੰਡੀ 'ਚ ਆਏ ਸਨ ਪਰ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਝੋਨਾ ਚੁੱਕਣ ਲਈ ਹਾਮੀ ਨਹੀਂ ਭਰਨਗੇ |

ਇਹ ਵੀ ਪੜ੍ਹੋ: Panchayat Election 2024: ਮਾਨਸਾ ਦੇ ਪਿੰਡ ਚੱਕ ਅਲੀਸ਼ੇਰ 'ਚ ਸਰਬਸੰਮਤੀ ਨਾਲ ਹੋਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਚੋਣ
 

 

Read More
{}{}