Home >>Punjab

Campaign Against Drugs: ਜਲੰਧਰ ਦੇ ਬਿਆਸ ਪਿੰਡ 'ਚ ਨਸ਼ਿਆਂ ਖਿਲਾਫ਼ ਕੱਢੀ ਪੈਦਲ ਯਾਤਰਾ; ਗਵਰਨਰ ਕਟਾਰੀਆ ਨੇ ਨਸ਼ਿਆਂ ਨੂੰ ਦੱਸਿਆ ਕੋਹੜ

Campaign Against Drugs:  ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ਵਿੱਚ ਮੰਗਲਵਾਰ ਨੂੰ ਨਸ਼ਿਆਂ ਖਿਲਾਫ਼ ਪੈਦਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਵਿਸ਼ੇਸ਼ ਰੂਪ ਨਾਲ ਪੁੱਜੇ।

Advertisement
Campaign Against Drugs: ਜਲੰਧਰ ਦੇ ਬਿਆਸ ਪਿੰਡ 'ਚ ਨਸ਼ਿਆਂ ਖਿਲਾਫ਼ ਕੱਢੀ ਪੈਦਲ ਯਾਤਰਾ; ਗਵਰਨਰ ਕਟਾਰੀਆ ਨੇ ਨਸ਼ਿਆਂ ਨੂੰ ਦੱਸਿਆ ਕੋਹੜ
Ravinder Singh|Updated: Dec 10, 2024, 02:56 PM IST
Share

Campaign Against Drugs:  ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ਵਿੱਚ ਮੰਗਲਵਾਰ ਨੂੰ ਨਸ਼ਿਆਂ ਖਿਲਾਫ਼ ਪੈਦਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਵਿਸ਼ੇਸ਼ ਰੂਪ ਨਾਲ ਪੁੱਜੇ। ਇਸ ਯਾਤਰਾ ਦੀ ਸ਼ੁਰੂਆਤ ਗੁਬਾਲਚੰਦ ਕਟਾਰੀਆ ਅਤੇ ਬਾਬਾ ਫੌਜਾ ਸਿੰਘ ਨੇ ਸਾਂਝੇ ਰੂਪ ਵਿੱਚ ਕੀਤੀ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਸਕੂਲੀ ਬੱਚਿਆਂ ਨੇ ਨਸ਼ਿਆਂ ਖਿਲਾਫ਼ ਅਲਖ ਜਗਾਉਣ ਲਈ ਹੰਭਲਾ ਮਾਰਿਆ। ਇਸ ਤੋਂ ਪਹਿਲਾਂ ਗਵਰਨਰ ਗੁਲਾਬਚੰਦ ਕਟਾਰੀਆ ਨੇ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਜਨਤਾ ਨੂੰ ਇਕਜੁੱਟ ਹੋਣਾ ਜ਼ਰੂਰੀ ਹੈ।

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਵੀ ਉਪਰਾਲਾ ਕਰ ਰਹੀ ਹੈ ਤੇ ਇਸ ਲਈ ਉਹ ਵੀ ਇਸ ਮੁਹਿੰਮ ਵਿੱਚ ਜੁੜੇ ਹੋਏ ਹਨ। ਫੌਜਾ ਸਿੰਘ ਨੇ ਜਿੱਥੇ ਨੌਜਵਾਨਾਂ ਨੂੰ ਨਸ਼ੇ ਤੋਂ ਪਰਹੇਜ਼ ਕਰਨ ਦੀ ਨਸੀਹਤ ਦਿੱਤੀ ਉਥੇ ਹੀ ਸਰਕਾਰਾਂ ਨੂੰ ਵੀ ਇਸ ਉੱਤੇ ਜਲਦ ਨਕੇਲ ਪਾਉਣ ਲਈ ਅਪੀਲ ਕੀਤੀ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚਾਰ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਕਿਹਾ ਕਿ ਔਰਤਾਂ ਹਰ ਘਰ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਨਸ਼ਾ ਛੁਡਾਊ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਔਰਤਾਂ ਨੇ ਨਸ਼ੇ ਦੀ ਸਮੱਸਿਆ ਨੂੰ 80% ਘਟਾ ਦਿੱਤਾ ਹੈ। ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ 'ਨਸ਼ਿਆਂ ਵਿਰੁੱਧ ਜਨ ਪਦਯਾਤਰਾ' ਮੁਹਿੰਮ ਦਾ ਮੁੱਖ ਹਿੱਸਾ ਹੈ।

ਇਹ ਵੀ ਪੜ੍ਹੋ : Farmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ

ਦੌੜਾਕ ਸਰਦਾਰ ਫੌਜਾ ਸਿੰਘ ਦੇ ਗ੍ਰਹਿ ਪਿੰਡ ਬਿਆਸ ਤੋਂ 10 ਦਸੰਬਰ ਨੂੰ ਪੈਦਲ ਯਾਤਰਾ ਸ਼ੁਰੂ ਕੀਤੀ ਗਈ ਹੈ। ਇਹ ਸ਼ਾਮ ਤੱਕ ਜਲੰਧਰ ਜ਼ਿਲ੍ਹੇ ਦੇ ਪਿੰਡ ਬਾਠ ਵਿਖੇ ਸਮਾਪਤ ਹੋਵੇਗੀ। 11 ਦਸੰਬਰ ਨੂੰ ਭਾਗੀਦਾਰ ਬਾਠ ਤੋਂ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਤੱਕ ਮਾਰਚ ਕਰਨਗੇ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਏਕਤਾ ਦਾ ਸੰਦੇਸ਼ ਫੈਲਾਉਣਗੇ। ਫੌਜਾ ਸਿੰਘ ਨੇ ਕਿਹਾ- ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀ ਲੋੜ ਹੈ। ਨਸ਼ਾ ਛੁਡਾਇਆ ਜਾ ਸਕਦਾ ਹੈ ਸਿਰਫ ਇੱਕ ਦਿਨ ਵਿੱਚ। ਨਸ਼ਾ ਸਿਰਫ਼ ਕਿਧਰੇ ਨਹੀਂ ਨਿਕਲਦਾ।

ਇਹ ਵੀ ਪੜ੍ਹੋ : Sukhbir Singh Badal: ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ 8ਵਾਂ ਦਿਨ, ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ

 

Read More
{}{}