Home >>Punjab

Shiv Sena leader Attack News: ਸ਼ਿਵ ਸੈਨਾ ਆਗੂ 'ਤੇ ਹਮਲੇ ਦੀ ਜਾਂਚ ਉਪਰ ਰਾਜਪਾਲ ਖੁਦ ਰੱਖ ਰਹੇ ਨਜ਼ਰ; ਲੁਧਿਆਣਾ ਡੀਸੀ ਨਾਲ ਕੀਤੀ ਮੁਲਾਕਾਤ

ਲੁਧਿਆਣਾ ਦੇ ਸਥਾਨਕ ਸਰਕਟ ਹਾਊਸ ਵਿੱਚ ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਦੇ ਵੱਲੋਂ ਪੱਤਰਕਾਰਵਾਰਤਾ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ਉਤੇ ਹੋਏ ਹਮਲੇ ਮਾਮਲੇ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਜਿੱਥੇ ਗੰਭੀਰਤਾ ਨਾਲ ਜਾਂਚ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਤਾਂ

Advertisement
Shiv Sena leader Attack News: ਸ਼ਿਵ ਸੈਨਾ ਆਗੂ 'ਤੇ ਹਮਲੇ ਦੀ ਜਾਂਚ ਉਪਰ ਰਾਜਪਾਲ ਖੁਦ ਰੱਖ ਰਹੇ ਨਜ਼ਰ; ਲੁਧਿਆਣਾ ਡੀਸੀ ਨਾਲ ਕੀਤੀ ਮੁਲਾਕਾਤ
Ravinder Singh|Updated: Jul 07, 2024, 03:31 PM IST
Share

Shiv Sena leader Attack News: ਲੁਧਿਆਣਾ ਦੇ ਸਥਾਨਕ ਸਰਕਟ ਹਾਊਸ ਵਿੱਚ ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਦੇ ਵੱਲੋਂ ਪੱਤਰਕਾਰਵਾਰਤਾ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ਉਤੇ ਹੋਏ ਹਮਲੇ ਮਾਮਲੇ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਜਿੱਥੇ ਗੰਭੀਰਤਾ ਨਾਲ ਜਾਂਚ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਤਾਂ ਉੱਥੇ ਹੀ ਇਹ ਘਟਨਾ ਅਤੀ ਨਿੰਦਣਯੋਗ ਹੈ। ਇਸ ਦੌਰਾਨ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਵਾਲ ਚੁੱਕੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਨਸ਼ੇ ਦੇ ਕਾਰਨ ਲੋਕ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਨੇ ਸਰਕਟ ਹਾਊਸ ਵਿਚ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਵੀ ਮੁਲਾਕਾਤ ਕੀਤੀ।  ਦੋਵਾਂ ਅਧਿਕਾਰੀਆਂ ਵਲੋਂ ਹਮਲੇ ਸੰਬੰਧੀ ਵਿਸਥਾਰਿਤ ਜਾਣਕਾਰੀ ਗਵਰਨਰ ਨੂੰ ਦਿੱਤੀ ਗਈ। 

ਇਹ ਵੀ ਪੜ੍ਹੋ : Ajnala News: ਦੱਖਣੀ ਅਫ਼ਰੀਕਾ 'ਚ ਹੋਈਆਂ ਖੇਡਾਂ 'ਚ 18 ਸਾਲਾਂ ਮੁੰਡੇ ਨੇ ਪਾਵਰਲਿਫਟਿੰਗ 'ਚ ਜਿੱਤਿਆ ਗੋਲਡ ਮੈਡਲ

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਹ ਖੁਦ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਇਸ ਦੇ ਉੱਤੇ ਨਜ਼ਰ ਬਣਾਏ ਰੱਖਣਗੇ। ਹਾਲਾਂਕਿ ਉਨ੍ਹਾਂ ਅਧਿਕਾਰੀਆਂ ਨੂੰ ਵੀ ਸਖਤ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੇ ਵਿੱਚ ਜਲਦ ਹੀ ਤੀਸਰੇ ਮੁਲਜ਼ਮ ਨੂੰ ਕਾਬੂ ਕਰ ਇਸ ਮਾਮਲੇ ਦੀ ਪ੍ਰੋਗਰਾਮ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾਵੇ। ਹਾਲਾਂਕਿ ਉਨ੍ਹਾਂ ਸੁਰੱਖਿਆ ਦਸਤੇ ਵਿੱਚ ਤਾਇਨਾਤ ਪੁਲਿਸ ਕਰਮੀ ਉੱਤੇ ਵੀ ਜਾਂਚ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ : Ludhiana News:ਭੋਲੇ ਭਾਲੇ ਅਤੇ ਬੇਰੋਜ਼ਗਾਰ ਲੋਕਾਂ ਨੂੰ ਬੈਂਕਾਂ ਦੀ ਨਵੀਂ ਸਕੀਮ ਦਾ ਲਾਲਚ ਦੇ ਕੇ ਠੱਗੀ ਮਾਰ ਵਾਲੇ ਤਿੰਨ ਮੁਲਜ਼ਮ ਕਾਬੂ

 

Read More
{}{}