Home >>Punjab

ਗੁਰਦਾਸਪੁਰ 'ਚ ਚੋਰਾਂ ਦੀ ਦਹਿਸ਼ਤ; ਸੁਨਿਆਰੇ ਦੀ ਦੁਕਾਨ ਅਤੇ ਮੈਡੀਕਲ ਸਟੋਰ ਨੂੰ ਬਣਾਇਆ ਨਿਸ਼ਾਨਾ

Gurdaspur News: 31 ਮਾਰਚ ਦੀ ਰਾਤ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਚੋਰਾਂ ਦੀ ਦਹਿਸ਼ਤ ਦੇਖਣ ਨੂੰ ਮਿਲੀ, ਜਿੱਥੇ 2 ਸੁਨਿਆਰਿਆਂ ਦੀਆਂ ਦੁਕਾਨਾਂ ਅਤੇ ਇੱਕ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਇਆ ਗਿਆ।  

Advertisement
ਗੁਰਦਾਸਪੁਰ 'ਚ ਚੋਰਾਂ ਦੀ ਦਹਿਸ਼ਤ; ਸੁਨਿਆਰੇ ਦੀ ਦੁਕਾਨ ਅਤੇ ਮੈਡੀਕਲ ਸਟੋਰ ਨੂੰ ਬਣਾਇਆ ਨਿਸ਼ਾਨਾ
Sadhna Thapa|Updated: Mar 31, 2025, 01:53 PM IST
Share

Gurdaspur News: ਗੁਰਦਾਸਪੁਰ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚੋਰਾਂ ਦਾ ਹੌਸਲਾ ਇਸ ਕਦਰ ਬੁਲੰਦ ਹਨ ਕਿ 31 ਮਾਰਚ ਦੀ ਰਾਤ ਨੂੰ ਚੋਰ ਸਦਰ ਥਾਣੇ ਤੋਂ ਕੁਝ ਦੂਰੀ 'ਤੇ ਸਥਿਤ ਇੱਕ ਮੈਡੀਕਲ ਸਟੋਰ ਅਤੇ ਇੱਕ ਸੁਨਿਆਰੇ ਦੀ ਦੁਕਾਨ ਦੇ ਤਾਲੇ ਤੋੜ ਕੇ ਨਕਦੀ ਅਤੇ ਗਹਿਣੇ ਲੈ ਕੇ ਫਰਾਰ ਹੋ ਗਏ ਅਤੇ ਇਸੇ ਤਰ੍ਹਾਂ ਚੋਰਾਂ ਨੇ ਬੀਤੀ ਰਾਤ ਪਿੰਡ ਆਲੇਚੱਕ ਵਿੱਚ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਜਿੱਥੋਂ ਚੋਰ ਤਾਲੇ ਤੋੜ ਕੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਵਾਲੇ ਤਿੰਨ ਚੋਰ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ। ਫਿਲਹਾਲ ਪੁਲਿਸ ਨੇ ਰਟਿਆ ਰਟਾਇਆ ਜਵਾਬ ਦਿੱਤਾ ਹੈ ਕਿ ਚੋਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹੁਣ ਦੇਖਣਾ ਇਹ ਹੈ ਕਿ ਪੁਲਿਸ ਇਨ੍ਹਾਂ ਚੋਰਾਂ ਨੂੰ ਕਦੋਂ ਤੱਕ ਕਾਬੂ ਕਰੇਗੀ।

ਥਾਣਾ ਸਦਰ ਤੋਂ ਕੁਝ ਦੂਰੀ 'ਤੇ ਸਥਿਤ ਗੋਲਡੀ ਸੁਨਿਆਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਦੁਕਾਨ ਦੇ ਤਾਲੇ ਤੋੜ ਕੇ ਤਿੰਨ ਚੋਰਾਂ ਵੱਲੋਂ 45 ਹਾਜ਼ਰ ਦੀ ਨਗਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਦੁਕਾਨ ਦਾ ਤਾਲਾ ਨਾਲ ਦੇ ਘਰ ਨੂੰ ਲਗਾ ਦਿੱਤਾ ਤਾਂ ਜੋ ਘਰੋ ਕੌਈ ਬਾਹਰ ਨਾ ਨਿਕਲ ਸਕੇ ਅਤੇ ਆਸ-ਪਾਸ ਦੀਆਂ ਦੁਕਾਨਾਂ ਦੇ ਬਲਬ ਵੀ ਤੋੜ ਦਿੱਤੇ ਤਾਂ ਜੋ ਕੋਈ ਉਨ੍ਹਾਂ ਨੂੰ ਪਹਿਚਾਣ ਨਾ ਸਕੇ ਅਤੇ ਹੱਥਾਂ ਵਿੱਚ ਤੇਜ਼ ਥਾਰ ਹਥਿਆਰ ਫੜ ਕੇ ਬਾਹਰ ਸੜਕਾਂ 'ਤੇ ਘੁੰਮਦੇ ਹੋਏ ਨਜ਼ਰ ਆਏ ਅਤੇ ਥਾਣਾ ਸਦਰ ਦੇ ਨਜ਼ਦੀਕ ਹੀ ਰਾਤ ਨੂੰ ਹੀ ਇੱਕ ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਜਿਸ ਦੇ ਤਾਲੇ ਤੋੜ ਕੇ 60 ਹਜ਼ਾਰ ਰੁਪਏ ਦੀ ਨਗਦੀ ਚੋਰੀ ਕੀਤੀ ਗਈ। ਜਾਂਦੇ- ਜਾਂਦੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ।

ਇਸੇ ਤਰ੍ਹਾਂ ਪਿੰਡ ਆਲੇਚੱਕ ਵਿੱਚ ਵੀ ਬੀਤੀ ਰਾਤ ਚੋਰਾਂ ਨੇ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਜਿਸ ਵਿੱਚੋਂ 13 ਹਜ਼ਾਰ ਰੁਪਏ ਦੀ ਨਗਦੀ ਅਤੇ 2 ਲੱਖ ਰੁਪਏ ਦੇ ਗਹਿਣੇ ਲੈਕੇ ਫਰਾਰ ਹੋ ਗਏ। ਇਸ ਤਰ੍ਹਾਂ ਚੋਰਾਂ ਨੇ ਇੱਕੋ ਰਾਤ ਹੀ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਵਾਰਦਾਤਾਂ ਤੋਂ ਬਾਅਦ ਆਸ- ਪਾਸ ਦੇ ਦੁਕਾਨਦਾਰਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਕਿਉਂਕਿ ਥਾਣਾ ਸਦਰ ਦੇ ਆਲ-  ਦੁਆਲੇ ਹੀ ਇਹ ਚੋਰੀਆਂ ਕੀਤੀਆਂ ਗਈਆਂ ਹਨ। ਜਿਸ ਤੋਂ ਲੱਗ ਰਿਹਾ ਹੈ ਕਿ ਚੋਰਾਂ ਦੇ ਮਨਾਂ ਵਿੱਚ ਪੁਲਿਸ ਦਾ ਕੋਈ ਵੀ ਖੌਫ ਨਹੀਂ ਹੈ।

Read More
{}{}