Home >>Punjab

Amritsar Kulcha Controversy: ਮੀਤ ਹੇਅਰ ਨੇ ਮਜੀਠੀਆ ਨੂੰ ਦੋਸ਼ ਸਾਬਤ ਕਰਨ ਦੀ ਦਿੱਤੀ ਚੁਣੌਤੀ, ਕਿਹਾ ਦੋਸ਼ ਸਾਬਿਤ ਹੋਏ ਤਾਂ ਛੱਡ ਦਿਆਂਗਾ ਸਿਆਸਤ

Amritsar Kulcha Controversy: ਅੰਮ੍ਰਿਤਸਰ ਵਿੱਚ ਪੰਜਾਬ ਦੇ ਮੰਤਰੀਆਂ ਵੱਲੋਂ ਕੁਲਚੇ ਖਾਣ ਨੂੰ ਲੈ ਕੇ ਸ਼ੁਰੂ ਹੋਈ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ।

Advertisement
Amritsar Kulcha Controversy: ਮੀਤ ਹੇਅਰ ਨੇ ਮਜੀਠੀਆ ਨੂੰ ਦੋਸ਼ ਸਾਬਤ ਕਰਨ ਦੀ ਦਿੱਤੀ ਚੁਣੌਤੀ, ਕਿਹਾ ਦੋਸ਼ ਸਾਬਿਤ ਹੋਏ ਤਾਂ ਛੱਡ ਦਿਆਂਗਾ ਸਿਆਸਤ
Ravinder Singh|Updated: Oct 18, 2023, 05:19 PM IST
Share

Amritsar Kulcha Controversy:  ਅੰਮ੍ਰਿਤਸਰ ਵਿੱਚ ਪੰਜਾਬ ਦੇ ਮੰਤਰੀਆਂ ਵੱਲੋਂ ਕੁਲਚੇ ਖਾਣ ਨੂੰ ਲੈ ਕੇ ਸ਼ੁਰੂ ਹੋਈ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਤੀਕਿਰਿਆ ਦਿੱਤੀ ਹੈ।

ਮੀਤ ਹੇਅਰ ਨੇ ਬਿਕਰਮ ਮਜੀਠੀਆ ਨੂੰ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ। ਜੇ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਹ ਰਾਜਨੀਤੀ ਛੱਡ ਦੇਣਗੇ, ਨਹੀਂ ਤਾਂ ਉਨ੍ਹਾਂ ਨੂੰ ਇਸ ਲਈ ਮੁਆਫੀ ਮੰਗਣੀ ਪਵੇਗੀ। ਮੰਤਰੀ ਮੀਤ ਹੇਅਰ ਨੇ ਕੁਲਚੇ ਸਬੰਧੀ ਸਥਿਤੀ ਸਪੱਸ਼ਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ 'ਤੇ ਹੇਠਲੇ ਪੱਧਰ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ।

ਮੀਤ ਹੇਅਰ ਨੇ ਸਪੱਸ਼ਟ ਕੀਤਾ ਕਿ ਉਸਨੇ ਕੁਲਚਾ ਲੈਂਡ ਦੀ ਦੁਕਾਨ ਤੋਂ ਖਾਧਾ ਸੀ ਨਾ ਕਿ ਕਿਸੇ ਹੋਟਲ ਵਿੱਚੋਂ ਖਾਧਾ ਸੀ। ਇਸ ਲਈ ਤੁਸੀਂ ਸੀਸੀਟੀਵੀ ਫੁਟੇਜ ਖੰਗਾਲ ਸਕਦੇ ਹੋ ਕਿ ਉਨ੍ਹਾਂ ਨੇ ਕਿਹੜੀ ਦੁਕਾਨ ਵਿਚੋਂ ਕੁਲਚਾ ਖਾਧਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਹੋਟਲਾਂ ਨੂੰ ਨੋਟਿਸ ਭੇਜਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ।

ਮੀਤ ਹੇਅਰ ਨੇ ਵਿਰੋਧੀ ਧਿਰ ਨੂੰ ਚੁਣੌਤੀ ਦਿੱਤੀ ਹੈ ਕਿ ਜੇ ਬਿਕਰਮ ਮਜੀਠੀਆ ਅਤੇ ਪੱਤਰਕਾਰ ਸਾਬਤ ਕਰਦੇ ਹਨ ਕਿ ਉਨ੍ਹਾਂ ਨੇ ਹੋਟਲ ਤੋਂ ਕੁਲਚੇ ਮੰਗਵਾਏ ਸਨ ਤਾਂ ਉਹ ਸਿਆਸਤ ਛੱਡ ਦੇਣਗੇ। ਨਹੀਂ ਤਾਂ ਮਜੀਠੀਆ ਨੂੰ ਮੁਆਫੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ

ਕਾਬਿਲੇਗੌਰ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਬੀਤੇ ਦਿਨ ਹੀ ਆਮ ਆਦਮੀ ਪਾਰਟੀ (ਆਪ) ਦੇ 3 ਮੰਤਰੀਆਂ 'ਤੇ ਦੋਸ਼ ਲਗਾਏ ਸਨ। ਮਜੀਠੀਆ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਮਸ਼ਹੂਰ ਐਮਕੇ ਇੰਟਰਨੈਸ਼ਨਲ ਨੇ ਅੰਮ੍ਰਿਤਸਰੀ ਕੁਲਚਾ ਖਾਣ ਲਈ ਕਮਰੇ ਦੇ ਪੈਸੇ ਮੰਗਣ 'ਤੇ ਹੋਟਲ ਨੂੰ 3 ਨੋਟਿਸ ਭੇਜ ਦਿੱਤੇ ਗਏ ਅਤੇ ਇਥੇ ਤੱਕ ਕਿ ਹੋਟਲ ਬੰਦ ਕਰਨ ਦੀ ਵੀ ਧਮਕੀ ਦਿੱਤੀ। ਆਖਰਕਾਰ ਹੁਣ ਹੋਟਲ ਮਾਲਕ ਨੇ ਅਦਾਲਤ ਤੋਂ ਸਟੇਅ ਲੈ ਲਿਆ ਹੈ।

ਇਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ

Read More
{}{}