Home >>Punjab

Guru Hargobind Sahib Ji: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Parkash Purab of Guru Hargobind Sahib Ji: ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਵੱਖ- ਵੱਖ ਸ਼ਹਿਰਾਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।  

Advertisement
Guru Hargobind Sahib Ji: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Riya Bawa|Updated: Jul 07, 2024, 01:24 PM IST
Share

Parkash Purab of Guru Hargobind Sahib Ji/ਹਿਤੇਸ਼ ਸ਼ਰਮਾ: ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਤੇ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਮਲੋਹ ਵੱਲੋਂ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।

ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਤੋਂ ਅਰਦਾਸ ਕਰਨ ਤੋਂ ਉਪਰੰਤ ਚੱਲ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੇ ਸ਼ਹਿਰ ''ਚੋਂ ਹੁੰਦਾ ਹੋਇਆ ਗੁਰਦੁਆਰਾ 6ਵੀਂ ਪਾਤਿਸ਼ਾਹੀ ਪਿੰਡ ਸੋਟੀ ਵਿਖੇ ਸਮਾਪਤ ਹੋਈ। ਨਗਰ ਕੀਰਨ ਦੇ ਅੱਗੇ ਬੈਂਡ ਵਾਜਿਆਂ, ਨਗਾਰਿਆਂ ਤੇ ਗੱਤਕਾ ਪਾਰਟੀਆਂ ਆਪਣੇ ਜ਼ੋਹਰ ਵਿਖਾ ਰਹੀਆਂ ਸਨ ਤੇ ਨਾਲ ਸੰਗਤਾਂ ਵੀ ਚੱਲ ਰਹੀਆਂ ਸਨ। ਸੰਗਤਾਂ  ਸਤਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਉਥੇ ਸ਼ਹਿਰ ਦੇ ਦੁਕਾਨਦਾਰਾਂ ਤੇ ਸੰਗਤਾਂ ਵੱਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: Parkash Purab of Guru Hargobind Sahib Ji: ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ

ਅੱਜ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਰੋਸ਼ਨੀ ਦਾ ਇਹ ਤਿਉਹਾਰ ਅੱਜ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਕਸ਼ਮੀਰ ਵਿੱਚ ਮਨਾਇਆ ਜਾ ਰਿਹਾ ਹੈ। ਅੱਜ ਕਸ਼ਮੀਰ ਵਿੱਚ ਛੁੱਟੀ ਹੈ। ਭਾਵੇਂ ਸੂਬਾ ਸਰਕਾਰ ਨੇ ਅੱਜ ਛੁੱਟੀ ਦਿੱਤੀ ਹੋਈ ਹੈ ਪਰ ਜੰਮੂ ਵਿੱਚ ਗੁਰੂਪੁਰਬ 5 ਜੁਲਾਈ ਨੂੰ ਮਨਾਇਆ ਜਾਵੇਗਾ। ਇੱਕ ਕ੍ਰਾਂਤੀਕਾਰੀ ਯੋਧੇ ਵਜੋਂ ਜਾਣੇ ਜਾਂਦੇ ਗੁਰੂ ਹਰਗੋਬਿੰਦ ਸਿੰਘ ਦਾ ਜਨਮ 21 ਅਸਾਧ (ਵਦੀ 6) ਸੰਵਤ 1652 ਨੂੰ ਹੋਇਆ ਸੀ। 

ਉਨ੍ਹਾਂ ਦਾ ਜਨਮ ਗੁਰੂ ਕੀ ਵਡਾਲੀ, ਪੰਜਾਬ ਵਿੱਚ ਹੋਇਆ ਸੀ। ਗੁਰੂ ਹਰਗੋਬਿੰਦ ਸਿੰਘ ਜੀ ਨੇ 19 ਮਾਰਚ 1644 ਨੂੰ ਕੀਰਤਪੁਰ ਸਾਹਿਬ ਵਿਖੇ ਆਪਣਾ ਚੋਲਾ ਤਿਆਗ ਦਿੱਤਾ। ਆਓ, ਗੁਰੂ ਹਰਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਜੁੜੀਆਂ ਉਨ੍ਹਾਂ ਗੱਲਾਂ 'ਤੇ ਇੱਕ ਨਜ਼ਰ ਮਾਰੀਏ ਗੁਰੂ ਹਰਗੋਬਿੰਦ ਸਿੰਘ, ਸਿੱਖ ਧਰਮ ਦੇ ਦਸ ਗੁਰੂਆਂ ਵਿੱਚੋਂ ਇੱਕ, ਸਿੱਖਾਂ ਦੇ ਛੇਵੇਂ ਗੁਰੂ ਹਨ। ਉਹ ਪੰਜਵੇਂ ਗੁਰੂ ਅਰਜੁਨਦੇਵ ਸਿੰਘ ਦੇ ਪੁੱਤਰ ਸਨ। ਗੁਰੂ ਹਰਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਹਥਿਆਰ ਸਿੱਖਣ ਲਈ ਬਹੁਤ ਪ੍ਰੇਰਿਆ ਸੀ। ਇਹ ਮੰਨਿਆ ਜਾਂਦਾ ਹੈ ਕਿ ਗੁਰੂ ਹਰਗੋਬਿੰਦ ਸਿੰਘ ਨੇ ਸਿੱਖ ਸੰਪਰਦਾ ਨੂੰ ਯੋਧਾ ਪਾਤਰ ਦਿੱਤਾ ਸੀ। ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਿੰਘ ਨੂੰ ਸਿੱਖ ਇਤਿਹਾਸ ਵਿੱਚ ਇੱਕ ਯੋਧੇ ਵਜੋਂ ਜਾਣਿਆ ਜਾਂਦਾ ਹੈ।

 

Read More
{}{}