Home >>Punjab

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab News: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਨਵੀਂ ਭਰਤੀ ਕੀਤੀ ਜਾ ਰਹੀ ਹੈ, ਇਸ ਕਾਰਨ ਉਹ ਉਮੀਦ ਕਰਦੇ ਹਨ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਗੇ। 

Advertisement
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Manpreet Singh|Updated: Feb 17, 2025, 03:24 PM IST
Share

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ 

ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿੱਚ ਅੱਜ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਨਵੀਂ ਭਰਤੀ ਕੀਤੀ ਜਾ ਰਹੀ ਹੈ, ਇਸ ਕਾਰਨ ਉਹ ਉਮੀਦ ਕਰਦੇ ਹਨ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਗੇ। ਅੱਜ ਕੁਝ ਉਮੀਦਵਾਰਾਂ ਨੂੰ ਤਰਸ ਦੇ ਆਧਾਰ ਉੱਤੇ ਵੀ ਨੌਕਰੀ ਦਿੱਤੀ ਹੈ। ਸ. ਮੁੰਡੀਆਂ ਨੇ ਤਰਸ ਦੇ ਆਧਾਰ ਉੱਪਰ ਭਰਤੀ ਹੋਏ ਉਮੀਦਵਾਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਪਏ ਘਾਟੇ ਨੂੰ ਤਾਂ ਉਹ ਪੂਰਾ ਨਹੀਂ ਕਰ ਸਕਦੇ ਪਰ ਸਰਕਾਰੀ ਨੌਕਰੀ ਦੇ ਕੇ ਸਰਕਾਰ ਵੱਲੋਂ ਪਰਿਵਾਰ ਦੀ ਮੱਦਦ ਲਈ ਨਿਮਾਣਾ ਯਤਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਨੀਲ ਕੰਠ ਅਵਧ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਭਰਤੀ ਹੋਏ ਉਮੀਦਵਾਰਾਂ ਵਿੱਚ 8 ਜੂਨੀਅਰ ਨਕਸ਼ਾ ਨਵੀਸ, 4 ਕਲਰਕ, 19 ਹੈਲਪਰ ਟੈਕਨੀਕਲ, 12 ਸੇਵਾਦਾਰ ਤੇ ਇੱਕ ਚੌਕੀਦਾਰ ਸ਼ਾਮਲ ਹਨ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

Read More
{}{}