Home >>Punjab

ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਵਾਪਸ ਲੈਣ ਬਾਰੇ ਦਿੱਤਾ ਵੱਡਾ ਬਿਆਨ

Harjinder Singh Dhami: ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਅਸਤੀਫਾ ਵਾਪਸ ਲੈਣ ਦਾ ਕੋਈ ਇਰਾਦਾ ਨਹੀਂ ਰੱਖਦੇ। ਇਸ ਦੌਰਾਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਗੱਲਬਾਤ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਵੀ ਹੋਇਆ।

Advertisement
ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਵਾਪਸ ਲੈਣ ਬਾਰੇ ਦਿੱਤਾ ਵੱਡਾ ਬਿਆਨ
Manpreet Singh|Updated: Mar 06, 2025, 03:15 PM IST
Share

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫੇ ਨੂੰ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਹ ਬਿਆਨ ਉਹਨਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ। ਦੱਸ ਦਈਏ ਕਿ ਜਥੇਦਾਰ ਰਘਬੀਰ ਸਿੰਘ ਵੱਲੋਂ ਸੋਸ਼ਲ ਮੀਡੀਆ 'ਤੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਪੋਸਟ ਪਾਉਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। 

ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਅਸਤੀਫਾ ਵਾਪਸ ਲੈਣ ਦਾ ਕੋਈ ਇਰਾਦਾ ਨਹੀਂ ਰੱਖਦੇ। ਇਸ ਦੌਰਾਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਗੱਲਬਾਤ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਵੀ ਹੋਇਆ।

Read More
{}{}