Home >>Punjab

Harjinder Singh Dhami: ਹਰਜਿੰਦਰ ਸਿੰਘ ਧਾਮੀ ਨੇ ਮਹਿਲਾ ਰਾਜ ਕਮਿਸ਼ਨ ਨੂੰ ਸਪੱਸ਼ਟੀਕਰਨ ਦਿੱਤਾ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀ

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਲਈ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸਪੱਸ਼ਟੀਕਰਨ ਦਿੱਤਾ ਹੈ।

Advertisement
Harjinder Singh Dhami: ਹਰਜਿੰਦਰ ਸਿੰਘ ਧਾਮੀ ਨੇ ਮਹਿਲਾ ਰਾਜ ਕਮਿਸ਼ਨ ਨੂੰ ਸਪੱਸ਼ਟੀਕਰਨ ਦਿੱਤਾ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀ
Ravinder Singh|Updated: Dec 16, 2024, 07:00 PM IST
Share

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਲਈ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸਪੱਸ਼ਟੀਕਰਨ ਸੌਂਪਿਆ।

ਉਨ੍ਹਾਂ ਨੇ ਸਪੱਸ਼ਟੀਕਰਨ ਵਿੱਚ ਲਿਖਿਆ ਕਿ ਉਹ ਬੀਬੀ ਜਗੀਰ ਕੌਰ ਅਤੇ ਔਰਤ ਜਾਤੀ ਤੋਂ ਮੁੜ ਤੋਂ ਮੁਆਫੀ ਮੰਗਦੇ ਹਨ। ਬੀਬੀ ਜਗੀਰ ਕੌਰ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਜੋ ਨੋਟਿਸ ਜਾਰੀ ਕੀਤਾ ਗਿਆ ਸੀ ਉਸ ਨੂੰ ਲੈ ਕੇ ਅੱਜ ਹਰਜਿੰਦਰ ਸਿੰਘ ਧਾਮੀ ਕਮਿਸ਼ਨ ਦੇ ਅੱਗੇ ਪੇਸ਼ ਹੋਏ।

ਮੀਡੀਆ ਨਾਲ ਬਿਨਾਂ ਗੱਲਬਾਤ ਕੀਤੇ ਹੋਏ ਇਧਰੋਂ ਰਵਾਨਾ। ਹਾਲਾਂਕਿ ਮਹਿਲਾ ਕਮਿਸ਼ਨ ਦੀ ਚੇਅਰਮੈਨ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਰਜਿੰਦਰ ਸਿੰਘ ਧਾਮੀ ਵੱਲੋਂ ਲਿਖਤੀ ਤੌਰ ਉਤੇ ਕਮਿਸ਼ਨ ਅੱਗੇ ਆਪਣਾ ਪੱਖ ਰੱਖ ਦਿੱਤਾ ਹੈ ਤੇ ਅਗਲੀ ਕਾਰਵਾਈ ਬੀਬੀ ਜਗੀਰ ਕੌਰ ਨਾਲ ਗੱਲ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Read More
{}{}