Home >>Punjab

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ- ਹਰਜੋਤ ਬੈਂਸ

Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈਏਐਸ ਦੀ ਮੌਜੂਦਗੀ ਵਿੱਚ ਅੱਜ ਇੱਥੇ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ ਚੰਡੀਗੜ੍ਹ ਦਰਮਿਆਨ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।

Advertisement
ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ- ਹਰਜੋਤ ਬੈਂਸ
Manpreet Singh|Updated: Jun 26, 2025, 08:18 PM IST
Share

Punjab News: ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇੱਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈਏਐਸ ਦੀ ਮੌਜੂਦਗੀ ਵਿੱਚ ਅੱਜ ਇੱਥੇ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ ਚੰਡੀਗੜ੍ਹ ਦਰਮਿਆਨ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਇਸ ਭਾਈਵਾਲੀ ਦਾ ਉਦੇਸ਼ ਕੁੱਕ-ਕਮ-ਹੈਲਪਰਾਂ ਨੂੰ ਵਿੱਤੀ ਸੁਰੱਖਿਆ ਅਤੇ ਹੋਰ ਲਾਭ ਪ੍ਰਦਾਨ ਕਰਨਾ ਹੈ।

ਇਸ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕਵਰ ਵਿਆਪਕ ਲਾਭ ਪ੍ਰਦਾਨ ਕਰਦਾ ਹੈ, ਜਿਸ ਵਿੱਚ ਕੁਦਰਤੀ ਕਾਰਨਾਂ ਕਰਕੇ ਮੌਤ ਹੋਣ 'ਤੇ 1 ਲੱਖ ਰੁਪਏ ਦਾ ਮਿਆਦੀ ਬੀਮਾ, ਦੁਰਘਟਨਾ ਵਿੱਚ ਮੌਤ ਹੋਣ 'ਤੇ 16 ਲੱਖ ਰੁਪਏ ਅਤੇ 18 ਲੱਖ ਰੁਪਏ ਦਾ ਹਵਾਈ ਦੁਰਘਟਨਾ ਕਵਰ ਸ਼ਾਮਲ ਹੈ। ਇਸ ਤੋਂ ਇਲਾਵਾ ਇਹ ਯੋਜਨਾ ਜੀਰੋ ਬੈਲੇਂਸ ਦੀ ਸ਼ਰਤ ਤੋਂ ਬਿਨਾਂ ਮੁਸ਼ਕਲ ਰਹਿਤ ਬੈਂਕਿੰਗ, ਖਾਤਾ ਧਾਰਕਾਂ ਲਈ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ 10,000 ਰੁਪਏ ਤੱਕ ਦੀ ਤੁਰੰਤ ਓਵਰਡਰਾਫਟ ਦੀ ਸਹੂਲਤ ਜਾਂ ਪਿਛਲੇ ਮਹੀਨੇ ਦੀ ਕੁੱਲ ਤਨਖਾਹ ਦਾ 50 ਫੀਸਦੀ ਦੇਣ, ਵਰਗੇ ਲਾਭ ਵੀ ਪ੍ਰਦਾਨ ਕਰਦੀ ਹੈ। 

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਯੋਜਨਾ ਇਨ੍ਹਾਂ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਏਗੀ ਤਾਂ ਜੋ ਉਹ ਸੂਬੇ ਦੀ ਸਿੱਖਿਆ ਪ੍ਰਣਾਲੀ ਦੇ ਸਮਰਥਨ ਪ੍ਰਤੀ ਆਪਣੀ ਮਹੱਤਵਪੂਰਨ ਭੂਮਿਕਾ 'ਤੇ ਹੋਰ ਧਿਆਨ ਕੇਂਦਰਿਤ ਕਰ ਸਕਣ। ਇਹ ਪਹਿਲਕਦਮੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕੁੱਕ-ਕਮ-ਹੈਲਪਰਾਂ ਲਈ ਵਿੱਤੀ ਸਮਾਵੇਸ਼ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਸਿੱਧ ਹੋਵੇਗੀ।

Read More
{}{}