Home >>Punjab

Ram Rahim News: ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਰਾਮ ਰਹੀਮ ਨੂੰ ਦਿੱਤੀ 21 ਦਿਨਾਂ ਦੀ ਫਰਲੋ

Ram Rahim News: ਰਾਮ ਰਹੀਮ ਹੁਣ 13ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਉਸ ਨੂੰ ਅੱਠਵੀਂ ਵਾਰ ਫਰੋਲ ਦਿੱਤੀ ਮਿਲੀ ਹੈ।

Advertisement
Ram Rahim News: ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਰਾਮ ਰਹੀਮ ਨੂੰ ਦਿੱਤੀ 21 ਦਿਨਾਂ ਦੀ ਫਰਲੋ
Manpreet Singh|Updated: Aug 13, 2024, 12:18 PM IST
Share

Ram Rahim News: ਹਰਿਆਣਾ ਸਰਕਾਰ ਨੇ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇ ਦਿੱਤੀ ਹੈ। ਦੱਸ ਦੇਈਏ ਕਿ ਰਾਮ ਰਹੀਮ ਦੋ ਸਾਧਵੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਰਹੇਗਾ। 

ਬੀਤੇ ਦਿਨੀਂ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ। ਦਿਲਚਸਪ ਗੱਲ ਇਹ ਹੈ ਕਿ ਹਰਿਆਣਾ ਸਰਕਾਰ ਪਹਿਲਾਂ ਹੀ ਹਾਈ ਕੋਰਟ ਨੂੰ ਦੱਸ ਚੁੱਕੀ ਹੈ ਕਿ ਡੇਰਾ ਮੁਖੀ ਕਾਨੂੰਨੀ ਵਿਵਸਥਾਵਾਂ ਅਨੁਸਾਰ ਪੈਰੋਲ ਅਤੇ ਫਰਲੋ ਦਾ ਹੱਕਦਾਰ ਹੈ।

ਦੱਸਦਈਏ ਕਿ ਗੁਰਮੀਤ ਨੂੰ ਸਾਲ 2017 ਵਿੱਚ ਸਾਧਵੀ ਬਲਾਤਕਾਰ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਉਸ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਉਦੋਂ ਤੋਂ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਪਿਛਲੀ ਵਾਰ 19 ਜਨਵਰੀ ਨੂੰ ਸਰਕਾਰ ਨੇ ਰਾਮਰਹੀਮ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਸੀ, ਜੋ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਇਆ ਗਿਆ ਸੀ।

ਮੰਗਲਵਾਰ ਸਵੇਰੇ 6.41 ਵਜੇ ਹਨੀਪ੍ਰੀਤ ਆਪਣੀ ਟੀਮ ਨਾਲ ਰਾਮਰਹੀਮ ਨੂੰ ਲੈਣ ਲਈ ਜੇਲ ਕੰਪਲੈਕਸ ਪਹੁੰਚੀ, ਜਿੱਥੇ ਜ਼ਰੂਰੀ ਕਾਰਵਾਈ ਤੋਂ ਬਾਅਦ ਸਵੇਰੇ 6.46 ਵਜੇ ਰਾਮਰਹੀਮ ਨਾਲ ਕਾਫਲਾ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਲਈ ਰਵਾਨਾ ਹੋਇਆ। ਰਾਮ ਰਹੀਮ ਹੁਣ 13ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਅੱਠਵੀਂ ਵਾਰ ਫਰਲੋ ਮਿਲੀ।

ਰਾਮ ਰਹੀਮ ਕਦੋਂ-ਕਦੋਂ ਆਇਆ ਜੇਲ੍ਹ ਤੋਂ ਬਾਹਰ?

  • 20 ਅਕਤੂਬਰ 2020: ਆਪਣੀ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ।
  • 12 ਮਈ 2021: ਬਲੱਡ ਪ੍ਰੈਸ਼ਰ ਅਤੇ ਬੇਚੈਨੀ ਦੀ ਸ਼ਿਕਾਇਤ 'ਤੇ ਜਾਂਚ ਲਈ ਪੀਜੀਆਈ ਲਿਆਂਦਾ ਗਿਆ।
  • 17 ਮਈ 2021: ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਗਈ। ਉਸ ਨੂੰ ਪੁਲਿਸ ਸੁਰੱਖਿਆ ਹੇਠ ਗੁਰੂਗ੍ਰਾਮ ਲਿਜਾਇਆ ਗਿਆ।
  • 3 ਜੂਨ, 2021: ਪੇਟ ਦਰਦ ਦੀ ਸ਼ਿਕਾਇਤ 'ਤੇ ਪੀਜੀਆਈ ਲਿਆਂਦਾ ਗਿਆ।
  • 8 ਜੂਨ, 2021: ਸਿਹਤ ਜਾਂਚ ਲਈ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਲਿਜਾਇਆ ਗਿਆ।
  • 13 ਜੁਲਾਈ 2021: ਜਾਂਚ ਲਈ ਏਮਜ਼ ਲਿਜਾਇਆ ਗਿਆ। ਵਾਪਸੀ ਦੌਰਾਨ ਉਸ ਦੀ ਦੋ ਔਰਤਾਂ ਨਾਲ ਕਥਿਤ ਮੁਲਾਕਾਤ ਦੀ ਜਾਂਚ ਕੀਤੀ ਜਾ ਰਹੀ ਹੈ।
  • ਫਰਵਰੀ 2022: 21 ਦਿਨਾਂ ਲਈ ਫਰਲੋ ਮਿਲੀ।
  • ਜੂਨ 2022: 30 ਦਿਨਾਂ ਲਈ ਫਰਲੋ ਮਿਲੀ।
  • ਅਕਤੂਬਰ 2022: 40 ਦਿਨਾਂ ਲਈ ਫਰਲੋ ਮਿਲੀ।
  • 21 ਜਨਵਰੀ 2023: 40 ਦਿਨਾਂ ਲਈ ਫਰਲੋ ਮਿਲੀ।
  • 20 ਜੁਲਾਈ 2023: 30 ਦਿਨਾਂ ਲਈ ਫਰਲੋ ਮਿਲੀ।
  • 20 ਨਵੰਬਰ 2023: 21 ਦਿਨਾਂ ਲਈ ਫਰਲੋ ਮਿਲੀ।
  • 19 ਜਨਵਰੀ 2024: 50 ਦਿਨਾਂ ਲਈ ਫਰਲੋ ਮਿਲੀ।
  • 13 ਅਗਸਤ 2024: 21 ਦਿਨਾਂ ਲਈ ਫਰਲੋ ਮਿਲੀ।
Read More
{}{}