Home >>Punjab

ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਤੇ ਸਿਹਤ ਵਿਭਾਗ ਨੇ ਛਾਪਾ ਮਾਰ ਕੀਤਾ ਸੀਲ

Faridkot News: ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿਚ ਰੇਡ ਕੀਤੀ ਗਈ, ਜਿਥੋਂ 19 ਮਰੀਜ਼ਾਂ ਨੂੰ ਰੇਸਕਿਊ ਕਰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਗਿਆ।

Advertisement
ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਤੇ ਸਿਹਤ ਵਿਭਾਗ ਨੇ ਛਾਪਾ ਮਾਰ ਕੀਤਾ ਸੀਲ
Manpreet Singh|Updated: Apr 04, 2025, 04:59 PM IST
Share

Faridkot News: ਫ਼ਰੀਦਕੋਟ ਦੇ ਸਾਦਿਕ ਰੋਡ 'ਤੇ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਤੇ ਸਿਹਤ ਵਿਭਾਗ ਨੇ ਰੇਡ ਕੀਤੀ। ਜਿੱਥੇ 20 ਦੇ ਕਰੀਬ ਮਰੀਜ਼ਾਂ ਦਾ ਗੈਰ ਕਨੂੰਨੀ ਤਰੀਕੇ ਨਾਲ ਇਲਾਜ ਚੱਲ ਰਿਹਾ ਸੀ। ਜਿਨ੍ਹਾਂ ਨੂੰ ਪੁਲਿਸ ਦੀ ਮਦਦ ਨਾਲ ਰੇਸਕਿਊ ਕੀਤਾ ਗਿਆ। ਜਾਣਕਾਰੀ ਮੁਤਾਬਿਕ ਸਿਹਤ ਵਿਭਾਗ ਨੂੰ ਕਿਸੇ ਮਰੀਜ਼ ਵੱਲੋਂ ਇੱਕ ਗੁਪਤ ਜਾਣਕਾਰੀ ਦਿੱਤੀ ਗਈ ਸੀ ਕਿ ਇਸ ਨਸ਼ਾ ਛੁਡਾਊ ਕੇਂਦਰ ਚ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਲਈ ਗੈਰ ਕਾਨੂੰਨੀ ਤਰੀਕੇ ਨਾਲ ਇਲਾਜ ਕਰਨ ਦੇ ਨਾਲ ਨਾਲ ਉਨ੍ਹਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾਂਦਾ ਹੈ। ਜਿਸ ਵਿਚ ਉਨ੍ਹਾਂ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਇਥੋਂ ਤੱਕ ਕੇ ਵਿਰੋਧ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆ ਸਨ।

 ਮਿਲੀ ਸ਼ਿਕਾਇਤ ਤੋਂ ਬਾਅਦ ਸਿਵਲ ਸਰਜਨ ਡਾ. ਚੰਦਰ ਸ਼ੇਖਰ ਵੱਲੋਂ ਇੱਕ ਟੀਮ ਗਠਿਤ ਕਰ ਪੁਲਿਸ ਦੀ ਮਦਦ ਨਾਲ ਉਕਤ ਨਸ਼ਾ ਛੁਡਾਊ ਕੇਂਦਰ ਤੇ ਛਾਪੇਮਾਰੀ ਕੀਤੀ ਗਈ ਤਾਂ ਪਾਇਆ ਗਿਆ ਕਿ ਬਿਨ੍ਹਾਂ ਕਿਸੇ ਮਨਜ਼ੂਰੀ ਦੇ ਇਹ ਨਸ਼ਾ ਛੁਡਾਊ ਕੇਂਦਰ ਗੈਰ ਕਾਨੂੰਨੀ ਤਰੀਕੇ ਨਾਲ ਚਲਾਇਆ ਜਾ ਰਿਹਾ ਸੀ। ਜਿਸ ਵਿਚ 20 ਦੇ ਕਰੀਬ ਮਰੀਜ਼ ਦਾਖਲ ਸਨ ਜਿਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ ਜਿਨ੍ਹਾਂ ਨੂੰ ਉਥੋਂ ਰੇਸਕਿਊ ਕਰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਜਾਵੇਗਾ ਅਤੇ ਇਸ ਸੈਂਟਰ ਨੂੰ ਸੀਲ ਕਰ ਇਸ ਦੇ ਮਾਲਕ ਖਿਲਾਫ ਕਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇੱਕ ਮਦਦ ਮੰਗੀ ਗਈ ਸੀ ਜਿਸ ਵਿਚ ਨਸ਼ਾ ਛੁਡਾਊ ਕੇਂਦਰ ਵਿਚ ਰੇਡ ਕੀਤੀ ਗਈ ਸੀ ਜੋ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਿਹਾ ਸੀ ਜਿਥੋਂ 19 ਮਰੀਜ਼ਾਂ ਨੂੰ ਰੇਸਕਿਊ ਕਰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਗਿਆ ਅਤੇ ਇਸ ਸੈਂਟਰ ਨੂੰ ਸੀਲ ਕਰ ਦਿੱਤਾ ਹੈ। ਅੱਗੇ ਜੋ ਵੀ ਕਾਰਵਾਈ ਲਈ ਸਿਹਤ ਵਿਭਾਗ ਲਿਖਤੀ ਰੂਪ ਵਿਚ ਦਵੇਗਾ ਉਹ ਕੀਤੀ ਜਾਵੇਗੀ।

Read More
{}{}