Tania Kamboj: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਮੋਗਾ ਦੇ ਕਸਬਾ ਕੋਟ ਈਸੇ ਖਾਂ ਵਿਖੇ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਡਾ. ਅਨਿਲ ਕੰਬੋਜ ਦੇ ਪਰਿਵਾਰ ਨੂੰ ਮਿਲ ਕੇ ਹਰ ਸੰਭਵ ਸਹਾਇਤਾ ਦੇਣ ਦਾ ਵਿਸ਼ਵਾਸ ਦਵਾਇਆ।
ਗੌਰਤਲਬ ਹੈ ਕਿ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ ਨੂੰ ਕੁਝ ਦਿਨ ਪਹਿਲਾਂ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਕਲੀਨਿਕ ਵਿੱਚ ਦਾਖ਼ਲ ਹੋ ਕੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਕਾਬਿਲੇਗੌਰ ਹੈ ਕਿ ਬੀਤੇ ਦਿਨ ਮੋਗਾ ਦੇ ਕੋਟ ਈਸੇ ਖਾਂ ਸਥਿਤ ਨਿੱਜੀ ਹਸਪਤਾਲ ਦੇ ਡਾਕਟਰ ਅਨਿਲ ਕੁਮਾਰ ਕੰਬੋਜ ਨੂੰ ਦਿਨ ਦਿਹਾੜੇ ਅਣਪਛਾਤਿਆਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਘਟਨਾ ਤੋਂ ਬਾਅਦ, ਡਾਕਟਰ ਕੰਬੋਜ ਨੂੰ ਗੰਭੀਰ ਹਾਲਤ ਵਿੱਚ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ, ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਵਿੱਚ, ਦੋ ਨਿਸ਼ਾਨੇਬਾਜ਼ ਕਲੀਨਿਕ ਦੇ ਨਾਲ ਲੱਗਦੀ ਗਲੀ ਵਿੱਚ ਭੱਜਦੇ ਦਿਖਾਈ ਦੇ ਰਹੇ ਹਨ।
ਅਦਾਕਾਰਾ ਤਾਨੀਆ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਸਾਂਝੀ ਕੀਤੀ
ਅਦਾਕਾਰਾ ਤਾਨੀਆ ਦੇ ਸੋਸ਼ਲ ਮੀਡੀਆ ਹੈਂਡਲ ਤੋਂ ਸਾਂਝੀ ਕੀਤੀ ਗਈ ਇੱਕ ਪੋਸਟ ਵਿੱਚ ਲਿਖਿਆ ਗਿਆ ਸੀ ਕਿ "ਇਹ ਤਾਨੀਆ ਅਤੇ ਉਸਦੇ ਪਰਿਵਾਰ ਲਈ ਇੱਕ ਬਹੁਤ ਹੀ ਮੁਸ਼ਕਲ ਅਤੇ ਭਾਵਨਾਤਮਕ ਸਮਾਂ ਹੈ। ਅਸੀਂ ਮੀਡੀਆ ਅਤੇ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਸਾਡੀ ਨਿੱਜਤਾ ਦਾ ਸਤਿਕਾਰ ਕਰਨ ਅਤੇ ਸਾਨੂੰ ਕੁਝ ਸਮਾਂ ਦੇਣ। ਕਿਰਪਾ ਕਰਕੇ ਸਥਿਤੀ 'ਤੇ ਅੰਦਾਜ਼ਾ ਨਾ ਲਗਾਓ ਅਤੇ ਅਫਵਾਹਾਂ ਨਾ ਫੈਲਾਓ। ਤੁਹਾਡੀ ਸਮਝ ਅਤੇ ਸਮਰਥਨ ਲਈ ਧੰਨਵਾਦ।"