Home >>Punjab

Barnala News: ਗਰਮੀ ਦਾ ਕਹਿਰ; ਪੀਆਰਟੀਸੀ ਮਕੈਨਿਕ ਦੀ ਮੌਤ ਮਗਰੋਂ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ

  ਦਿਨ-ਬ-ਦਿਨ ਵੱਧ ਰਹੀ ਗਰਮੀ ਕਾਰਨ ਜਨਜੀਵਨ 47 ਫ਼ੀਸਦੀ ਤੋਂ ਉਪਰ ਜਾਪਦਾ ਨਜ਼ਰ ਆ ਰਿਹਾ ਹੈ। ਇਸ ਵਧਦੇ ਤਾਪਮਾਨ ਕਾਰਨ ਬਰਨਾਲਾ ਦੀ ਪੀਆਰਟੀਸੀ ਵਰਕਸ਼ਾਪ ਦੇ ਮਕੈਨਿਕ ਦੀ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀਆਰਟੀਸੀ ਡਿੱਪੂ ਬਰਨਾਲਾ ਦੇ ਮੁਲਾਜ਼ਮਾਂ ਵੱਲੋਂ ਪ੍ਰਸ਼ਾਸਨ ਅਤੇ ਪੀਆਰਟੀਸੀ ਵਿਭਾਗ ਦੇ ਮ੍ਰਿਤਕ ਮਕੈਨਿਕ ਸੰਜੀਵ ਦੇ ਪਰਿਵਾਰ

Advertisement
Barnala News: ਗਰਮੀ ਦਾ ਕਹਿਰ; ਪੀਆਰਟੀਸੀ ਮਕੈਨਿਕ ਦੀ ਮੌਤ ਮਗਰੋਂ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ
Ravinder Singh|Updated: May 30, 2024, 04:43 PM IST
Share

Barnala News:  ਦਿਨ-ਬ-ਦਿਨ ਵੱਧ ਰਹੀ ਗਰਮੀ ਕਾਰਨ ਜਨਜੀਵਨ 47 ਫ਼ੀਸਦੀ ਤੋਂ ਉਪਰ ਜਾਪਦਾ ਨਜ਼ਰ ਆ ਰਿਹਾ ਹੈ। ਇਸ ਵਧਦੇ ਤਾਪਮਾਨ ਕਾਰਨ ਬਰਨਾਲਾ ਦੀ ਪੀਆਰਟੀਸੀ ਵਰਕਸ਼ਾਪ ਦੇ ਮਕੈਨਿਕ ਦੀ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਪੀਆਰਟੀਸੀ ਡਿੱਪੂ ਬਰਨਾਲਾ ਦੇ ਮੁਲਾਜ਼ਮਾਂ ਵੱਲੋਂ ਪ੍ਰਸ਼ਾਸਨ ਅਤੇ ਪੀਆਰਟੀਸੀ ਵਿਭਾਗ ਦੇ ਮ੍ਰਿਤਕ ਮਕੈਨਿਕ ਸੰਜੀਵ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮ੍ਰਿਤਕ ਸੰਜੀਵ ਕੁਮਾਰ ਦੋ ਬੱਚਿਆਂ ਦਾ ਪਿਤਾ ਸੀ, ਹੁਣ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ।

ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇ। ਧਰਨਾਕਾਰੀ ਮੁਲਾਜ਼ਮਾਂ ਨੇ ਮੌਕੇ ’ਤੇ ਹੀ ਚਿਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਦੇ ਸਾਰੇ ਡਿਪੂ ਬੰਦ ਕਰ ਦਿੱਤੇ ਜਾਣਗੇ।

ਬਰਨਾਲਾ ਪੀ.ਆਰ.ਟੀ.ਸੀ ਡਿਪੂ ਦੇ ਮਕੈਨਿਕ ਦੀ ਬੀਤੀ ਰਾਤ ਡਿਊਟੀ ਦੌਰਾਨ ਸਿਹਤ ਵਿਗੜਨ ਕਾਰਨ ਹੋਈ ਬੇਵਕਤੀ ਮੌਤ ਬਾਰੇ ਜਾਣਕਾਰੀ ਦਿੰਦਿਆਂ ਡਿਪੂ ਕਰਮਚਾਰੀ ਅਤੇ ਮ੍ਰਿਤਕ ਸੰਜੀਵ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਜੀਵ ਕੁਮਾਰ ਦੀ ਡਿਊਟੀ ਦੌਰਾਨ ਮੌਤ ਹੋ ਗਈ ਹੈ।

ਬਰਨਾਲਾ ਬੱਸ ਡਿੱਪੂ ਵਿੱਚ ਜਦੋਂ ਇਸ ਮਕੈਨਿਕ ਸੰਜੀਵ ਕੁਮਾਰ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਪਰ ਅੱਜ ਤੱਕ ਪ੍ਰਸ਼ਾਸਨ ਅਤੇ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ। ਪੀੜਤ ਪਰਿਵਾਰ ਦੀ ਕਿਸੇ ਨੇ ਵੀ ਸਾਰ ਨਹੀਂ ਲਈ।

ਪੀਆਰਟੀਸੀ ਡਿਪੂ ਬਰਨਾਲਾ ਦੇ ਮੁਲਾਜ਼ਮਾਂ ਵੱਲੋਂ ਪ੍ਰਸ਼ਾਸਨ ਅਤੇ ਪੀ.ਆਰ.ਟੀ.ਸੀ ਵਿਭਾਗ ਤੋਂ ਮ੍ਰਿਤਕ ਮਕੈਨਿਕ ਸੰਜੀਵ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਬੱਸ ਸੇਵਾ ਠੱਪ ਹੋ ਗਈ ਹੈ ਤੇ ਆਵਾਜਾਈ ਵੀ ਠੱਪ ਹੋ ਗਈ ਹੈ ਅਤੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਸੰਜੀਵ ਕੁਮਾਰ ਸੀ ਦੋ ਬੱਚਿਆਂ ਦਾ ਪਿਤਾ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਕਾਰਵਾਈ ਨਾ ਹੋਣ 'ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਪੰਜਾਬ ਦੇ ਡਿਪੂ ਬੰਦ ਕੀਤੇ ਜਾਣਗੇ।

ਇਹ ਵੀ ਪੜ੍ਹੋ : Samrala News: ਸਮਰਾਲਾ 'ਚ ਤਿੰਨ ਵਿਅਕਤੀਆਂ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ

Read More
{}{}