Mohali News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਬੱਸ ਸਟੈਂਡ ਨੂੰ ਚਾਲੂ ਕਰਨ ਅਤੇ ਗਮਾਡਾ (ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ) ਦੀ ਸੜਕ ਨੂੰ ਖੋਲ੍ਹਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ਨੂੰ ਕੁਲਜੀਤ ਸਿੰਘ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਇਸ ਦੇ ਨਾਲ ਲੱਗਦੀ ਬੰਦ ‘ਇਕ-ਵੇਅ’ ਮੁੱਖ ਸੜਕ ਦੀ ਮੁਰੰਮਤ ਅਤੇ ਬਹਾਲ ਕਰਨ ਸਬੰਧੀ ਸੀ। ਜਿਸ ਪਟੀਸ਼ਨ ਨੂੰ ਹਾਈਕੋਰਟ ਨੇ ਸੀਵਕਾਰ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ ਤੈਅ ਕੀਤੀ ਹੈ।
ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ਹਿਰ ਵਿੱਚ ਇੱਕ ਵੀ ਬੱਸ ਅੱਡਾ ਅਜਿਹਾ ਨਹੀਂ ਹੈ, ਜੋ ਬਣਾਇਆ ਗਿਆ ਸੀ ਉਸ ਦੀ ਵਰਤੋਂ ਨਹੀਂ ਹੋ ਰਹੀ। ਮੋਹਾਲੀ ਸਥਿਤ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਪੰਜਾਬ ਭਰ ਤੋਂ ਆਉਣ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਜ਼ਿਆਦਾ ਪੈਸੇ ਖਰਚ ਕੇ ਦਫਤਰਾਂ ਤੱਕ ਪਹੁੰਚਣਾ ਪੈਂਦਾ ਹੈ। ਜੇਕਰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਚਾਲੂ ਹੋ ਜਾਂਦਾ ਹੈ ਤਾਂ ਸਾਰੀਆਂ ਬੱਸਾਂ ਅੰਦਰ ਆਉਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਬਾਹਰੋਂ ਨਹੀਂ ਜਾਣਗੀਆਂ ਤਾਂ ਲੋਕਾਂ ਨੂੰ ਫਾਇਦਾ ਹੋਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਬੱਸ ਟਰਮੀਨਲ ਦਾ ਨਿਰਮਾਣ ਕਰਨ ਵਾਲੀ ਕੰਪਨੀ ਨੇ ਮੋਹਾਲੀ ਸ਼ਹਿਰ ਨੂੰ ਪੰਜਾਬ ਨਾਲ ਜੋੜਨ ਵਾਲੀ ਇੱਕ ਵੱਡੀ ਸੜਕ ਦੇ ਅੱਧੇ ਹਿੱਸੇ 'ਤੇ ਵੀ ਕਬਜ਼ਾ ਕੀਤੇ ਹੋਇਆ ਹੈ, ਜਿਸ ਕਾਰਨ ਇੱਥੇ ਸਾਰਾ ਦਿਨ ਟ੍ਰੈਫਿਕ ਜਾਮ ਰਹਿੰਦਾ ਹੈ।
ਜਿਨ੍ਹਾਂ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਪੰਜਾਬ ਦੇ ਮੁੱਖ ਸਕੱਤਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ, ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ, ਐਸ.ਏ.ਐਸ.ਨਗਰ, ਮੁਹਾਲੀ ਦੀ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਅਤੇ ਮੁੱਖ ਸਕੱਤਰ ਸ਼ਾਮਲ ਹਨ। ਗਮਾਡਾ ਦੇ ਪ੍ਰਬੰਧਕ ਸ਼ਾਮਲ ਹਨ।
ਦੱਸਦਈਏ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਜੀ ਏਅਰ ਕੰਡੀਸ਼ਨਡ ਬੱਸ ਟਰਮੀਨਲ ਦਾ ਉਦਘਾਟਨ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋਂ ਸਾਲ 2017 ਵਿੱਚ ਮੁਹਾਲੀ ਸ਼ਹਿਰ ਲਈ ਕੀਤਾ ਗਿਆ ਸੀ, ਉਦੋਂ ਤੋਂ ਇਹ ਬੱਸ ਟਰਮੀਨਲ ਚਿੱਟਾ ਹਾਥੀ ਬਣ ਕੇ ਰਹਿ ਗਿਆ ਹੈ।