Home >>Punjab

High Court News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਹਾਈ ਕੋਰਟ ਨੇ ਡੀਜੀਪੀ ਤੋਂ ਜਵਾਬ ਕੀਤਾ ਤਲਬ

 High Court News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਾਕਰ ਨੂੰ ਦਿੱਤੇ ਆਦੇਸ਼ ਦੀ 2 ਦਸੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੋਂ ਪਹਿਲਾ ਉਦੋਂ ਦੇ ਮੋਹਾਲੀ ਦੇ ਐਸਐਸਪੀ ਖਿਲਾਫ਼ ਕਾਰਵਾਈ ਕੀਤੀ ਜਾਵੇ।

Advertisement
High Court News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਹਾਈ ਕੋਰਟ ਨੇ ਡੀਜੀਪੀ ਤੋਂ ਜਵਾਬ ਕੀਤਾ ਤਲਬ
Ravinder Singh|Updated: Nov 19, 2024, 05:44 PM IST
Share

High Court News:  ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਾਕਰ ਨੂੰ ਦਿੱਤੇ ਆਦੇਸ਼ ਦੀ 2 ਦਸੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੋਂ ਪਹਿਲਾ ਉਦੋਂ ਦੇ ਮੋਹਾਲੀ ਦੇ ਐਸਐਸਪੀ ਖਿਲਾਫ਼ ਕਾਰਵਾਈ ਕੀਤੀ ਜਾਵੇ।

ਜੇਕਰ ਕਾਰਵਾਈ ਨਹੀਂ ਕੀਤੀ ਗਈ ਤਾਂ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਅਗਲੀ ਸੁਣਵਾਈ ਉਤੇ ਹਾਈ ਕੋਰਟ ਵਿੱਚ ਪੇਸ਼ ਹੋ ਕੇ ਇਸ ਦਾ ਜਵਾਬ ਦੇਣਾ ਹੋਵੇਗਾ। ਉਥੇ ਡੀਜੀਪੀ ਤੋਂ ਇੱਕ ਵਾਰ ਫਿਰ ਜਵਾਬ ਤਲਬ ਕੀਤਾ ਹੈ ਕਿ ਦੱਸਣ ਕਿ ਉਨ੍ਹਾਂ ਨੇ ਪਹਿਲਾ ਕਿਸ ਆਧਾਰ ਉਤੇ ਇਹ ਕਹਿ ਦਿੱਤਾ ਸੀ ਕਿ ਇਹ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ। ਇਸ ਦੇ ਨਾਲ ਹੀ ਡੀਜੀਪੀ ਦੀ ਉਸ ਇੰਟਰਵਿਊ ਦੀ ਪੂਰੀ ਪ੍ਰਤੀਲਿਪੀ ਵੀ ਹਾਈ ਕੋਰਟ ਵਿੱਚ ਪੇਸ਼ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।

ਅਦਾਲਤ ਨੇ ਇਸ ਮਾਮਲੇ ਵਿੱਚ ਸਖ਼ਤ ਰਵੱਈਆ ਅਪਣਾਇਆ ਹੈ। ਅਦਾਲਤ ਨੇ ਪੁੱਛਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਮੁਹਾਲੀ ਦੇ ਤਤਕਾਲੀ ਐਸਐਸਪੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਸ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਸਰਕਾਰੀ ਵਕੀਲ ਨੂੰ ਕਈ ਸਵਾਲ ਪੁੱਛੇ। ਨਾਲ ਹੀ ਕਿਹਾ ਕਿ ਅਗਲੀ ਸੁਣਵਾਈ ਤੱਕ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਨਹੀਂ ਤਾਂ ਗ੍ਰਹਿ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿੱਚ 2 ਦਸੰਬਰ ਨੂੰ ਪੇਸ਼ ਹੋਣਾ ਪਵੇਗਾ।

ਐਸਐਸਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ
ਇਸ ਦੌਰਾਨ ਜਦੋਂ ਅਦਾਲਤ ਵਿੱਚ ਸੁਣਵਾਈ ਹੋਈ ਤਾਂ ਅਦਾਲਤ ਨੇ ਪੁੱਛਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਮੁਹਾਲੀ ਦੇ ਤਤਕਾਲੀ ਐਸਐਸਪੀ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਉਸ ਨੂੰ ਮੁਅੱਤਲ ਕਿਉਂ ਨਹੀਂ ਕੀਤਾ ਗਿਆ? ਇੱਕ ਅਧਿਕਾਰੀ ਦੀ ਸੁਰੱਖਿਆ ਕਿਉਂ ਕੀਤੀ ਜਾ ਰਹੀ ਹੈ? ਸਰਕਾਰ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਸਰਕਾਰ ਨੇ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਅਧਿਕਾਰੀ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ। ਜਿਸ ਤੋਂ ਸਰਕਾਰ ਸੰਤੁਸ਼ਟ ਨਹੀਂ ਹੈ।

ਕਿਉਂਕਿ ਅਧਿਕਾਰੀ ਦਾ ਕਹਿਣਾ ਹੈ ਕਿ ਡੀਐਸਪੀ ਗੁਰਸ਼ੇਰ ਸੰਧੂ ਉਸ ਸਮੇਂ ਸੀਆਈਏ ਦੇ ਇੰਚਾਰਜ ਸਨ। ਅਦਾਲਤ ਨੇ ਕਿਹਾ ਕਿ ਹੇਠਲੇ ਪੱਧਰ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਜੇਲ੍ਹ 'ਚ ਫੋਨ ਫੜੇ ਜਾਣ 'ਤੇ ਵਾਰਡਨ ਖਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਅਜਿਹੇ ਵਿੱਚ ਪੂਰੇ ਜ਼ਿਲ੍ਹੇ ਦੇ ਇੰਚਾਰਜ ਐਸਐਸਪੀ ਅਦਾਲਤ ਨੇ ਕਿਹਾ ਕਿ ਅਗਲੀ ਸੁਣਵਾਈ ਤੱਕ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : Punjab Breaking Live Updates: ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵੇਗਾ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Read More
{}{}