Home >>Punjab

Rajindra Power Outage: ਹਾਈ ਕੋਰਟ ਵੱਲੋਂ ਰਜਿੰਦਰਾ ਹਸਪਤਾਲ ਲਾਈਟ ਬੰਦ ਮਾਮਲੇ ਵਿੱਚ ਸਰਕਾਰ ਤੋਂ ਜਵਾਬ ਤਲਬ

Rajindra Power Outage: ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਬੰਦ ਹੋਈ ਲਾਈਟ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। 

Advertisement
Rajindra Power Outage: ਹਾਈ ਕੋਰਟ ਵੱਲੋਂ ਰਜਿੰਦਰਾ ਹਸਪਤਾਲ ਲਾਈਟ ਬੰਦ ਮਾਮਲੇ ਵਿੱਚ ਸਰਕਾਰ ਤੋਂ ਜਵਾਬ ਤਲਬ
Ravinder Singh|Updated: Jan 28, 2025, 12:31 PM IST
Share

Rajindra Power Outage: ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਬੰਦ ਹੋਈ ਲਾਈਟ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਦਰਅਸਲ ਵਿੱਚ ਐਡਵੋਕੇਟ ਸੁਨੀਤਾ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਰਜਿੰਦਰਾ ਹਸਪਤਾਲ ਵਿੱਚ ਲਾਈਟ ਦਾ ਕੀ ਪ੍ਰਬੰਧ ਹੈ। ਕੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਨੂੰ ਕੋਈ ਪਾਵਰ ਬੈਕਅੱਪ ਦਿੱਤਾ ਹੋਇਆ ਹੈ, ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਪਾਵਰ ਬੈਂਕ ਮਿਲਿਆ ਸੀ ਜਾਂ ਨਹੀਂ। ਇਸ ਸਬੰਧੀ ਪੂਰੀ ਰਿਪੋਰਟ ਅਗਲੇ ਹਫ਼ਤੇ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਬੀਤੇ ਦਿਨੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਓਪਰੇਸ਼ਨ ਦੌਰਾਨ ਬਿਜਲੀ ਜਾਣ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ 'ਤੇ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪਾਵਰਕੌਮ ਦੇ ਅਧਿਕਾਰੀਆਂ ਦੇ ਨਾਲ ਲੋਕ ਨਿਰਮਾਣ ਵਿਭਾਗ ਦੇ ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀ ਵੀ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਰਾਜਿੰਦਰਾ ਹਸਪਤਾਲ 'ਚ ਓਪਰੇਸ਼ਨ ਦੌਰਾਨ ਬਿਜਲੀ ਬੰਦ ਹੋਣ ਤੋਂ ਬਾਅਦ ਇਕ ਰੈਜ਼ੀਡੈਂਟ ਡਾਕਟਰ ਨੇ ਓਪਰੇਸ਼ਨ ਥੀਏਟਰ ਦੀ ਵੀਡੀਓ ਬਣਾ ਕੇ ਦੱਸਿਆ ਸੀ ਕਿ ਓਪਰੇਸ਼ਨ ਦੌਰਾਨ ਵਾਰ ਵਾਰ ਬਿਜਲੀ ਜਾ ਰਹੀ ਹੈ। ਵੀਡਿਓ ਵਾਇਰਲ ਹੋਣ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਨੇ ਸ਼ਨਿਚਰਵਾਰ ਨੂੰ ਹਸਪਤਾਲ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਸ ਮਾਮਲੇ ਵਿੱਚ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਐਸਡੀਓ ਤੇ ਜੇਈ ਸਮੇਤ ਚਾਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਬਿਜਲੀ ਬੰਦ ਹੋਣ ਤੋਂ ਬਾਅਦ ਜਨਰੇਟਰ ਤੁਰੰਤ ਚਾਲੂ ਕਿਉਂ ਨਹੀਂ ਕੀਤੇ ਗਏ।

ਇਸ ਵੀਡੀਓ ਵਿੱਚ ਡਾਕਟਰ ਕਹਿ ਰਿਹਾ ਹੈ ਕਿ ਰਾਜਿੰਦਰਾ ਹਸਪਤਾਲ ਦੀ ਮੁੱਖ ਐਮਰਜੈਂਸੀ ਲਾਈਟ ਚਲੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਗਈ ਨੂੰ 15 ਮਿੰਟ ਹੋ ਗਏ ਹਨ। ਵੈਂਟੀਲੇਟਰ ਬੰਦ ਹੋ ਗਿਆ। ਮਰੀਜ਼ ਦੀ ਸਰਜਰੀ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਜੇਕਰ ਮਰੀਜ਼ ਨੂੰ ਕੁਝ ਹੋ ਜਾਂਦਾ ਹੈ ਤਾਂ ਕੌਣ ਜ਼ਿੰਮੇਵਾਰ ਹੋਵੇਗਾ?

Read More
{}{}