Home >>Punjab

High Court: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ

 High Court: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਕਾਰਵਾਈ ਨੂੰ ਲੈ ਕੇ ਗ੍ਰਹਿ ਸਕੱਤਰ ਖਿਲਾਫ਼ ਸਖ਼ਤ ਰੁਖ਼ ਅਪਣਾਇਆ।

Advertisement
High Court: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ
Ravinder Singh|Updated: Dec 03, 2024, 05:28 PM IST
Share

High Court:  ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਕਾਰਵਾਈ ਨੂੰ ਲੈ ਕੇ ਗ੍ਰਹਿ ਸਕੱਤਰ ਖਿਲਾਫ਼ ਸਖ਼ਤ ਰੁਖ਼ ਅਪਣਾਇਆ।

ਅਦਾਲਤ ਨੇ ਟਿੱਪਣੀ ਕੀਤੀ ਕਿ ਡੀਜੀਪੀ ਦੀ ਉਹ ਕਾਨਫਰੰਸ ਕਰਕੇ ਜਦ ਉਨ੍ਹਾਂ ਨੇ ਕਿਹਾ ਸੀ ਕਿ ਲਾਰੈਂਸ ਦੀ ਇੰਟਰਵਿਊ ਬਠਿੰਡਾ ਜੇਲ੍ਹ ਅਤੇ ਪੰਜਾਬ ਵਿੱਚ ਨਹੀਂ ਹੋਈ। ਉਸ ਕਾਨਫਰੰਸ ਦੀ ਪੂਰੀ ਪ੍ਰਤੀਲਿਪੀ ਹਾਈ ਕੋਰਟ ਨੂੰ ਸੌਂਪ ਗਈ। ਹਾਈ ਕੋਰਟ ਨੇ ਸਰਕਾਰ ਨੂੰ ਪੁੱਛਿਆ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਪਤਾ ਚੱਲਿਆ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਵਿੱਚ ਨਹੀਂ ਹੋਇਆ। ਸੁਣਵਾਈ ਦੌਰਾਨ ਗ੍ਰਹਿ ਸਕੱਤਰ ਵੀਸੀ ਰਾਹੀਂ ਜੁੜੇ ਸਨ।

ਅਦਾਲਤ ਨੇ ਕਿਹਾ ਕਿ ਜੇਕਰ ਉਨ੍ਹਾਂ ਤੋਂ ਗਲਤੀ ਹੋਈ ਹੈ ਤਾਂ ਉਨ੍ਹਾਂ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ। ਤੱਤਕਾਲੀਨ ਐਸਐਸਪੀ ਵਿਵੇਕਸ਼ੀਲ ਸੋਨੀ ਖਿਲਾਫ਼ ਅਜੇ ਤੱਕ ਕਾਰਵਾਈ ਨਹੀਂ ਕਰਨ ਉਤੇ ਹਾਈ ਕੋਰਟ ਨੇ ਗ੍ਰਹਿ ਸਕੱਤਰ ਨੂੰ ਤਾੜਨਾ ਲਗਾਈ।

ਹਾਈ ਕੋਰਟ ਨੇ ਕਿਹਾ ਕਿ ਜੇਕਰ ਜੇਲ੍ਹ ਵਿੱਚ ਕੁਝ ਗਲਤ ਹੁੰਦਾ ਹੈ ਤਾਂ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕੀਤਾ ਜਾਂਦਾ ਹੈ ਤਾਂ ਤੁਸੀਂ ਹੁਣ ਤਕ ਇਸ ਮਾਮਲੇ ਵਿੱਚ ਉਦੋਂ ਦੇ ਐਸਐਸਪੀ ਖਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ। ਗ੍ਰਹਿ ਸਕੱਤਰ ਨੇ ਕਿਹਾ ਕਿ ਉਨ੍ਹਾਂ ਨੂੰ ਪਬਲਿਕ ਡਿਲਿੰਗ ਤੋਂ ਹਟਾ ਲਿਆ ਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਤੁਹਾਡਾ ਦੋਹਰਾ ਰਵੱਈਆ ਸਾਹਮਣੇ ਆ ਰਿਹਾ ਹੈ।

ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਪਟਿਆਲਾ 'ਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਛੋਟੇ ਅਧਿਕਾਰੀਆਂ ਨੂੰ ਤਾਂ ਸਸਪੈਂਡ ਕਰ ਦਿੱਤਾ ਗਿਆ ਹੈ ਪਰ ਅਧਿਕਾਰੀਆਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ। ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਛੋਟੇ ਅਧਿਕਾਰੀਆਂ ਉਤੇ ਕਾਰਵਾਈ ਕਰਕੇ ਬਚਣ ਦੀ ਕੋਸ਼ਿਸ਼ ਨਾ ਕਰੋ। ਸਾਡੇ ਆਦੇਸ਼ਾਂ ਤੋਂ ਬਾਅਦ ਵੀ ਸਰਕਾਰ ਇਹੀ ਕਰ ਰਹੀ ਹੈ। ਗ੍ਰਹਿ ਸਕੱਤਰ ਨੇ ਕਿਹਾ ਕਿ ਉਨ੍ਹਾਂ ਖਿਲਾਫ਼ ਹਾਈ ਕੋਰਟ ਦੇ ਰਿਟਾਇਰ ਜੱਜ ਜਾਂਚ ਕਰ ਰਹੇ ਹਨ। ਹਾਈ ਕੋਰਟ ਨੇ ਕਿਹਾ ਕਿ ਜਦ ਅਸੀਂ ਕਹਿ ਚੁੱਕੇ ਹਾਂ ਕਿ ਜਾਂਚ ਕੌਣ ਕਰੇਗਾ ਇਹ ਅਸੀਂ ਤੈਅ ਕਰਾਂਗੇ ਤੁਸੀਂ ਸਾਨੂੰ ਨਾਮ ਦੇ ਦਵੋ।

ਇਹ ਵੀ ਪੜ੍ਹੋ : PM Modi Chandigarh Visit: ਪੀਐਮ ਮੋਦੀ ਦਾ ਨਵੇਂ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ; ਕਿਹਾ ਅੱਤਵਾਦ ਵਿਰੁੱਧ ਲੜਾਈ ਨੂੰ ਮਿਲੇਗੀ ਮਜ਼ਬੂਤੀ

Read More
{}{}