Hoshiarpur News (ਰਮਨ ਖੋਸਲਾ): ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਹੁਸ਼ਿਆਰਪੁਰ ਜਿਲ੍ਹੇ ਦੇ ਮਹੱਲਾ ਬਹਾਦਰਪੁਰ ਨਜ਼ਦੀਕ ਪੰਜ ਪਿਪਲੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਇਆ ਗਿਆ ਹੈ। ਨਸ਼ਾ ਤਸਕਰ ਦਾ ਨਾਮ ਮਨਦੀਪ ਉਰਫ ਮੰਨੂ ਦੱਸਿਆ ਜਾ ਰਿਹਾ ਹੈ। ਉਸ ਦੇ ਉੱਤੇ ਐਨਡੀਪੀਐਸ ਐਕਟ ਦੇ ਤਹਿਤ ਨੌ ਪਰਚੇ ਦਰਜ਼ ਦੱਸੇ ਜਾ ਰਹੇ ਹਨ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਪਹੁੰਚੇ ਐਸਐਸਪੀ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਇਹ ਕਾਰਵਾਈ ਕੀਤੀ ਜਾ ਰਹੀ ਹੈ। ਅੱਗੇ ਬੋਲਦੇ ਹੋਏ ਉਹਨਾਂ ਕਿਹਾ ਕਿ ਮਨਦੀਪ ਉਰਫ ਮੰਨੂ ਦੇ ਉੱਤੇ ਐਨਡੀਪੀਐਸ ਦੇ ਕਰੀਬ ਨੌ ਪਰਚੇ ਦਰਜ ਹਨ। ਇਸ ਲਈ ਉਸਦੇ ਘਰ ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲਾਂਅ ਐਂਡ ਆਰਡਰ ਨੂੰ ਸਹੀ ਢੰਗ ਨਾਲ ਚਲਾਉਣ ਦੇ ਲਈ ਭਾਰੀ ਪੁਲਿਸ ਫੋਰਸ ਵੀ ਤੈਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਹੋਵੇ।
ਆਉਣ ਵਾਲੇ ਦਿਨਾਂ ਦੇ ਵਿੱਚ ਜਾਰੀ ਰਹਿਣਗੀਆਂ ਕਾਰਵਾਈਆਂ
ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਉਹਨਾਂ ਨੂੰ ਬੀਤੇ ਕੱਲ੍ਹ ਨਗਰ ਨਿਗਮ ਅਤੇ ਡੀਸੀ ਹੁਸ਼ਿਆਰਪੁਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਸੀ, ਜਿਸ ਵਿੱਚ ਇਹ ਘਰ ਢਾਉਣ ਦੇ ਲਈ ਪੁਲਿਸ ਫੋਰਸ ਦੀ ਮੰਗ ਕੀਤੀ ਗਈ ਸੀ। ਅੱਜ ਉਸੇ ਦੇ ਤਹਿਤ ਹੀ ਮਹੱਲਾ ਬਹਾਦਰਪੁਰ ਨਜ਼ਦੀਕ ਪੰਜ ਪਿਪਲੀ ਦੇ ਮਨਦੀਪ ਉਰਫ ਮੰਨੂ ਦਾ ਘਰ ਢਾਹਿਆ ਗਿਆ ਹੈ, ਨਾਲ ਹੀ ਐਸਐਸਪੀ ਹੁਸ਼ਿਆਰਪੁਰ ਨੇ ਕਿਹਾ ਕਿ ਅਜਿਹੀਆਂ ਹੋਰ ਕਾਰਵਾਈਆਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਜਾਰੀ ਰਹਿਣਗੀਆਂ ਕਿਉਂਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਤੇ ਜਲਦ ਹੀ ਪੂਰੇ ਸੂਬੇ ਦੇ ਵਿੱਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ।