Home >>Punjab

Hoshiarpur News: ਵਿਦੇਸ਼ ਦੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

Hoshiarpur Youth Dies: ਟਾਂਡਾ ਦੇ ਪਿੰਡ ਖਾਨਪੁਰ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਦੀ ਦੁਬਈ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। 33 ਸਾਲਾ ਨੌਜਵਾਨ ਲਖਵਿੰਦਰ ਸਿੰਘ 3 ਮਹੀਨੇ ਪਹਿਲਾਂ ਦੁਬਈ ਗਿਆ ਸੀ।  

Advertisement
Hoshiarpur News: ਵਿਦੇਸ਼ ਦੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ
Riya Bawa|Updated: Sep 22, 2024, 07:21 AM IST
Share

Hoshiarpur Youth Dies: ਹੁਸ਼ਿਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਦਿੰਦਿਆਂ ਲਖਵਿੰਦਰ ਦੇ ਪਿਤਾ ਪਰਗਟ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਲਖਵਿੰਦਰ ਛੋਟਾ ਪੁੱਤਰ ਸੀ। ਲਖਵਿੰਦਰ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਇੱਕ ਨਾਨ ਫੂਡ ਐਲਆਈਸੀ ਕੰਪਨੀ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। ਲਖਵਿੰਦਰ ਆਪਣੇ ਕੰਮ ਤੋਂ ਬਹੁਤ ਖੁਸ਼ ਸੀ।

ਕੁਝ ਦਿਨ ਪਹਿਲਾਂ ਹੀ ਉਸ ਨੇ ਫ਼ੋਨ 'ਤੇ ਦੱਸਿਆ ਕਿ ਉਸ ਕੋਲ ਦੁਬਈ ਦਾ ਡਰਾਈਵਿੰਗ ਲਾਇਸੰਸ ਵੀ ਹੈ। ਇਸ ਕਾਰਨ ਪੂਰੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਪਰ ਕੱਲ੍ਹ 20 ਤਰੀਕ ਨੂੰ ਸ਼ਾਮ 6 ਵਜੇ ਜਦੋਂ ਲਖਵਿੰਦਰ ਦੀ ਮੌਤ ਦੀ ਖ਼ਬਰ ਆਈ ਤਾਂ ਸਾਰੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਲਖਵਿੰਦਰ ਦੇ ਪਿਤਾ ਪਰਗਟ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਫੋਨ 'ਤੇ ਦੱਸਿਆ ਗਿਆ ਸੀ ਕਿ ਡਿਲੀਵਰੀ ਦੇ ਕੰਮ ਦੌਰਾਨ ਲਖਵਿੰਦਰ ਦਾ ਐਕਸੀਡੈਂਟ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
 

ਪਰਿਵਾਰ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਖਵਿੰਦਰ ਦੀ ਮੌਤ ਦੀ ਜਾਂਚ ਕਰਵਾਈ ਜਾਵੇ ਅਤੇ ਉਸਦੀ ਮ੍ਰਿਤਕ ਦੇਹ ਨੂੰ ਪਿੰਡ ਖਾਨਪੁਰ ਲਿਜਾਉਣ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਪਰਿਵਾਰ ਉਸਦਾ ਅੰਤਿਮ ਸੰਸਕਾਰ ਕਰ ਸਕੇ।

Read More
{}{}