Tarn Taran News: ਤਰਨਤਾਰਨ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੌਰਾਨ ਮਕਾਨ ਦੀ ਛੱਤ ਡਿੱਗ ਪਈ। ਇਸ ਦੌਰਾਨ ਇੱਕ ਦੀ ਮੌਤ ਹੋ ਗਈ ਜਦਕਿ 15 ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਤਰਨਤਾਰਨ ਨਜ਼ਦੀਕੀ ਪਿੰਡ ਸਭਰਾਵਾਂ 'ਚ ਸਥਿਤ ਇਕ ਘਰ 'ਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਦੌਰਾਨ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 15 ਦੇ ਕਰੀਬ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਮਿਲ ਕੇ ਮਲਬੇ ਥੱਲੇ ਦੱਬੇ ਲੋਕਾਂ ਨੂੰ ਕੱਢਿਆ ਹੈ ਅਤੇ ਐਬੂਲੈਂਸ ਲਈ ਫੋਨ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਾਫੀ ਨੁਕਸਾਨ ਹੋਇਆ ਹੈ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਹਰੀਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਹੀ ਰਹਿਣ ਵਾਲੇ ਲਵਪ੍ਰੀਤ ਸਿੰਘ ਨੇ ਵੈਲਡਿੰਗ ਦੀ ਦੁਕਾਨ ਖੋਲ੍ਹੀ ਹੋਈ ਹੈ, ਉਸ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਸਨ। ਛੱਤ ਡਿੱਗਣ ਕਾਰਨਕਈ ਲੋਕ ਮਲਬੇ ਹੇਠ ਦੱਬੇ ਗਏ। ਦੱਸਿਆ ਜਾ ਰਿਹਾ ਹੈ ਕਿ ਘਰ ਦੀ ਛੱਤ 'ਤੇ ਟੈਂਟ ਲਗਾ ਕੇ ਲੋਕ ਛੱਤ 'ਤੇ ਬੈਠੇ ਹੋਏ ਸਨ ਅਤੇ ਛੱਤ ਕਾਫ਼ੀ ਪੁਰਾਣੀ ਸੀ ਜਿਸ ਕਾਰਨ ਉਹ ਡਿੱਗ ਗਈ ਅਤੇ 20 ਤੋਂ 22 ਜਣੇ ਛੱਤ ਦੇ ਹੇਠਾਂ ਆ ਗਏ ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੌਰਾਨ ਲੋਕਾਂ ਦਾ ਚੀਕ-ਚਿਹਾੜਾ ਪੈ ਗਿਆ ਅਤੇ ਮੌਕੇ 'ਤੇ ਐਬੂਲੈਂਸ ਬੁਲਾ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : Chandigarh News: ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀ ਆਗੂਆਂ ਉਤੇ ਪਾਣੀਆਂ ਦੀ ਬੁਛਾੜਾਂ ਮਾਰੀਆਂ
ਇਸ ਹਾਦਸੇ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਜ਼ਖ਼ਮੀਆਂ ਦਾ ਇਲਾਜ ਅਤੇ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਇਸ ਅਣਹੋਣੀ ਘਟਨਾ ਸਮੇਂ ਅਸੀਂ ਪਰਿਵਾਰਾਂ ਨਾਲ ਖੜ੍ਹੇ ਹਾਂ।
ਇਹ ਵੀ ਪੜ੍ਹੋ : CM Atishi Resign: ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਦਿੱਤਾ ਅਸਤੀਫ਼ਾ; ਜਾਣੋ ਭਾਜਪਾ ਕਿਸ ਨੂੰ ਬਣਾਏਗੀ ਮੁੱਖ ਮੰਤਰੀ