Home >>Punjab

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਜੁਲਾਈ 2025

Ajj da Hukamnama Sri Darbar Sahib: ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ 

Advertisement
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਜੁਲਾਈ 2025
Raj Rani|Updated: Jul 11, 2025, 07:32 AM IST
Share

Ajj da Hukamnama Sri Darbar Sahib: ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਿਣ ਜੇ ਥੀਅੈ ਪਿਆਰੇ ਪਾਈਅੈ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਅੈਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਿਣ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

ਅਰਥ: ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥

Read More
{}{}