Home >>Punjab

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਜੁਲਾਈ 2025

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥

Advertisement
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਜੁਲਾਈ 2025
Ravinder Singh|Updated: Jul 21, 2025, 06:28 AM IST
Share

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।

ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

Read More
{}{}