Home >>Punjab

Bathinda Murder News: ਖੇਤਾਂ 'ਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ

Bathinda Murder News: ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਰਹਿੰਦੇ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

Advertisement
Bathinda Murder News: ਖੇਤਾਂ 'ਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
Ravinder Singh|Updated: Jan 07, 2025, 01:25 PM IST
Share

Bathinda Murder News:  ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਰਹਿੰਦੇ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਬਦਿਆਲਾ ਤੋਂ ਚਾਉਕੇ ਸੜਕ ਦੇ ਖੇਤਾਂ ਵਿੱਚ ਰਹਿੰਦੇ ਸੀ ਜਿਨ੍ਹਾਂ ਦਾ ਸ਼ਾਮ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਦੋਹਰੇ ਕਤਲ ਕਾਂਡ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਮ੍ਰਿਤਕਾਂ ਦੀ ਪਛਾਣ ਗਿਆਸ ਸਿੰਘ ਪੁੱਤਰ ਕਰਨੈਲ ਸਿੰਘ ਉਮਰ 66 ਸਾਲ ਅਮਰਜੀਤ ਕੌਰ ਪਤਨੀ ਗਿਆਸ ਉਮਰ 62 ਸਾਲ ਦੱਸੀ ਜਾ ਰਹੀ ਹੈ। ਐਸਪੀਡੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਉਸ ਸਮੇਂ ਚੱਲਿਆ ਜਦੋਂ ਪਤੀ ਪਤਨੀ ਦੇ ਬੇਟੇ ਨੇ ਦਿੱਲੀ ਤੋਂ ਵਾਰ-ਵਾਰ ਫੋਨ ਕੀਤਾ ਪਰ ਫੋਨ ਨਹੀਂ ਚੁੱਕਿਆ। ਫਿਰ ਉਸ ਵੱਲੋਂ ਪਿੰਡ ਵਿੱਚ ਫੋਨ ਕੀਤਾ ਗਿਆ।

ਪਿੰਡ ਵਾਲਿਆਂ ਵੱਲੋਂ ਜਦੋਂ ਗਿਆਸ ਸਿੰਘ ਦੇ ਘਰ ਆ ਕੇ ਵੇਖਿਆ ਤਾਂ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਸਥਾਨ ਉਤੇ ਥਾਣਾ ਰਾਮਪੁਰਾ ਅਤੇ ਸੀਆਈਏ ਸਟਾਫ ਦੀਆਂ ਟੀਮਾਂ ਪਹੁੰਚੀਆਂ ਜਿਨ੍ਹਾ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸਹਾਰਾ ਜਨ ਸੇਵਾ ਰਾਮਪੁਰਾ ਫੂਲ ਦੇ ਪ੍ਰਧਾਨ ਸੰਦੀਪ ਵਰਮਾ ਵੱਲੋਂ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : Punjab Breaking Live Updates: ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਸੀਐਮ ਦੀ ਰਿਹਾਇਸ਼ ਦਾ ਕਰਨਗੇ ਘਿਰਾਓ; ਜਾਣੋ ਹੋਰ ਵੱਡੀਆਂ ਖ਼ਬਰਾਂ

ਦੋਹਰੇ ਕਤਲ ਦੀ ਸੂਚਨਾ ਮਿਲਣ ’ਤੇ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਪੁਲਸ ਨੇ ਦੱਸਿਆ ਕਿ ਜੋੜਾ ਖੇਤ 'ਚ ਬਣੇ ਘਰ 'ਚ ਇਕੱਲਾ ਰਹਿੰਦਾ ਸੀ। ਪੁਲੀਸ ਨੂੰ ਰਾਤ ਨੂੰ ਕਤਲ ਦੀ ਸੂਚਨਾ ਮਿਲੀ ਸੀ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : Tarn Taran Encounter: ਤਰਨਤਾਰਨ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ; ਦੋਵੇਂ ਮੁਲਜ਼ਮ ਜ਼ਖ਼ਮੀ

 

Read More
{}{}