Home >>Punjab

Amritsar News: ਝਗੜਾ ਕਰਕੇ ਪਤਨੀ ਚਲੀ ਗਈ ਪੇਕੇ; ਪਤੀ ਨੇ ਪਿਛੋਂ ਚੁੱਕਿਆ ਖੌਫ਼ਨਾਕ ਕਦਮ

Amritsar News:  ਅੰਮ੍ਰਿਤਸਰ ਦੇ ਲੁਹਾਰ ਕਾ ਰੋਡ ਉਤੇ ਇੱਕ 40 ਸਾਲਾਂ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। 

Advertisement
Amritsar News: ਝਗੜਾ ਕਰਕੇ ਪਤਨੀ ਚਲੀ ਗਈ ਪੇਕੇ; ਪਤੀ ਨੇ ਪਿਛੋਂ ਚੁੱਕਿਆ ਖੌਫ਼ਨਾਕ ਕਦਮ
Ravinder Singh|Updated: Sep 24, 2024, 07:13 PM IST
Share

Amritsar News (ਭਰਤ ਸ਼ਰਮਾ):  ਅੰਮ੍ਰਿਤਸਰ ਦੇ ਲੁਹਾਰ ਕਾ ਰੋਡ ਉਤੇ ਇੱਕ 40 ਸਾਲਾਂ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਘਰੇਲੂ ਝਗੜੇ ਦੇ ਚੱਲਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਅਧਿਕਾਰੀ ਨੇ ਮੌਕੇ ਉਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਹੈ।

ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਆਪਣੀ ਘਰਵਾਲੀ ਦੇ ਨਾਲ ਝਗੜਾ ਚੱਲ ਰਿਹਾ ਸੀ। ਰੋਜ਼ਾਨਾ ਉਸ ਦੀ ਘਰਵਾਲੀ ਉਸ ਨਾਲ ਲੜਾਈ ਝਗੜਾ ਕਰਦੀ ਰਹਿੰਦਾ ਸੀ ਤੇ ਆਪਣੇ ਭਰਾਵਾਂ ਨੂੰ ਬੁਲਾ ਕੇ ਮੰਦਾ ਬੋਲਦੀ ਸੀ।

ਇਸ ਦੇ ਚੱਲਦੇ ਉਹ ਦੋ ਦਿਨ ਪਹਿਲਾਂ ਲੜਾਈ ਝਗੜਾ ਕਰਕੇ ਆਪਣੇ ਪੇਕੇ ਗਈ ਤੇ ਬੱਚੇ ਵੀ ਨਾਲ ਲੈ ਗਈ ਜਿਸ ਦੇ ਚੱਲਦੇ ਨੌਜਵਾਨ ਨੇ ਦੁਖੀ ਹੋ ਕੇ ਆਪਣੇ ਘਰ ਵਿੱਚ ਵੜ ਕੇ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਉਸ ਦੀ ਪਤਨੀ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਜਿਸਦੀ ਉਮਰ 40 ਸਾਲ ਦੇ ਕਰੀਬ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਰਾਜਨ ਹੈ ਤੇ ਉਸਦੀ ਘਰਵਾਲੀ ਨਾਲ ਉਸਦਾ ਝਗੜਾ ਚੱਲ ਰਿਹਾ ਸੀ। ਜਿਸਦੇ ਚੱਲਦੇ ਉਸ ਨੇ ਘਰੇਲੂ ਕਲੇਸ਼ ਨੂੰ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ : Patiala Law University: VC ਪਟਿਆਲਾ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਕਾਰਨ ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ

ਪੁਲਿਸ ਵੱਲੋਂ ਮੌਕੇ ਉਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab Transfer: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਫੇਰਬਦਲ, 124 IAS-PCS ਅਧਿਕਾਰੀਆਂ ਦੇ ਕੀਤੇ ਤਬਾਦਲੇ

Read More
{}{}