Home >>Punjab

ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

Sunam Udham Singh Wala: ਐਸਐਸਪੀ ਨੇ ਆਪਣੇ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਸਖ਼ਤ ਚੇਤਾਵਨੀਆਂ ਜਾਰੀ ਕਰਦਿਆਂ ਕਿਹਾ ਹੈ ਕਿ ਜਾਂ ਤਾਂ ਨਸ਼ਾ ਤਸਕਰ ਆਪਣੀ ਮਰਜ਼ੀ ਨਾਲ ਨਸ਼ਿਆਂ ਦੀ ਤਸਕਰੀ ਛੱਡ ਦੇਣ ਜਾਂ ਗੰਭੀਰ ਸਿੱਟੇ ਭੁਗਤਣ ਲਈ ਤਿਆਰ ਰਹਿਣ।

Advertisement
 ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
Manpreet Singh|Updated: Mar 11, 2025, 05:26 PM IST
Share

Sunam Udham Singh Wala (ਨਕੁਲ ਅਰੋੜਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।

ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਅੱਜ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ। ਐਸਐਸਪੀ ਸਰਤਾਜ ਸਿੰਘ ਚਾਹਲ ਦੀ ਨਿਗਰਾਨੀ ਹੇਠ ਸੁਨਾਮ ਊਧਮ ਸਿੰਘ ਵਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਨੇ ਅਨਾਜ ਮੰਡੀ ਦੇ ਮੁੱਖ ਗੇਟ ਨੇੜੇ ਨਸ਼ਾ ਤਸਕਰ ਬੁੱਧ ਸਿੰਘ ਉਰਫ ਬੁੱਧੂ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਇਸ ਵਿਅਕਤੀ ਨੇ ਮਾਰਕੀਟ ਕਮੇਟੀ ਸੁਨਾਮ ਨਾਲ ਸਬੰਧਤ ਜਗ੍ਹਾ 'ਤੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੋਇਆ ਸੀ ਅਤੇ ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਲਈ ਇੱਕ ਘਰ ਅਤੇ ਦੁਕਾਨ ਚਲਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਵਿਰੁੱਧ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ ਕਈ ਮਾਮਲੇ ਦਰਜ ਕੀਤੇ ਗਏ ਹਨ।

ਐਸਐਸਪੀ ਨੇ ਆਪਣੇ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਸਖ਼ਤ ਚੇਤਾਵਨੀਆਂ ਜਾਰੀ ਕਰਦਿਆਂ ਕਿਹਾ ਹੈ ਕਿ ਜਾਂ ਤਾਂ ਨਸ਼ਾ ਤਸਕਰ ਆਪਣੀ ਮਰਜ਼ੀ ਨਾਲ ਨਸ਼ਿਆਂ ਦੀ ਤਸਕਰੀ ਛੱਡ ਦੇਣ ਜਾਂ ਗੰਭੀਰ ਸਿੱਟੇ ਭੁਗਤਣ ਲਈ ਤਿਆਰ ਰਹਿਣ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕਰਦਿਆਂ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਮੁਲਜ਼ਮਾਂ ਵਿਰੁੱਧ ਫੌਰੀ ਢੰਗ ਨਾਲ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਦੱਸਣਯੋਗ ਹੈ ਕਿ ਸਥਾਨਕ ਨਿਵਾਸੀਆਂ ਨੇ ਪੰਜਾਬ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨੂੰ ਜ਼ੋਰਦਾਰ ਹਮਾਇਤ ਦਿੱਤੀ ਹੈ ਅਤੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਲਈ ਧੰਨਵਾਦ ਕੀਤਾ ਹੈ। ਇਨ੍ਹਾਂ ਕਾਰਵਾਈਆਂ ਤੋਂ ਆਮ ਲੋਕ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਉਮੀਦ ਕਰ ਰਹੇ ਹਨ ਕਿ ਜਲਦੀ ਹੀ ਪੰਜਾਬ ਵਿੱਚੋਂ ਨਸ਼ਿਆਂ ਦੀ ਤਸਕਰੀ ਦਾ ਪੂਰੀ ਤਰ੍ਹਾਂ ਅੰਤ ਹੋ ਜਾਵੇਗਾ।

Read More
{}{}