Home >>Punjab

Bathinda News: ਮਾਲਵੇ 'ਚ ਨਾਜਾਇਜ਼ ਹਥਿਆਰਾਂ ਦਾ ਰੁਝਾਨ ਵਧਿਆ; ਚਾਰ ਨੌਜਵਾਨ ਅਸਲੇ ਸਣੇ ਗ੍ਰਿਫਤਾਰ

  ਮਾਲਵੇ ਵਿੱਚ ਲਗਾਤਾਰ ਨੌਜਵਾਨਾਂ ਵਿੱਚ ਨਾਜਾਇਜ਼ ਹਥਿਆਰ ਰੱਖਣ ਦਾ ਰੁਝਾਨ ਵਧਦਾ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਵੀ ਲਗਾਤਾਰ ਨਾਜਾਇਜ਼ ਹਥਿਆਰ ਰੱਖਣ ਵਾਲੇ ਨੌਜਵਾਨਾਂ ਨੂੰ ਜਿੱਥੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਕੋਲੋਂ ਨਾਜਾਇਜ਼ ਅਸਲਾ ਵੀ ਬਰਾਮਦ ਕੀਤਾ ਜਾ ਰਿਹਾ ਹੈ। ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜ

Advertisement
Bathinda News: ਮਾਲਵੇ 'ਚ ਨਾਜਾਇਜ਼ ਹਥਿਆਰਾਂ ਦਾ ਰੁਝਾਨ ਵਧਿਆ; ਚਾਰ ਨੌਜਵਾਨ ਅਸਲੇ ਸਣੇ ਗ੍ਰਿਫਤਾਰ
Ravinder Singh|Updated: Sep 17, 2024, 07:33 PM IST
Share

Bathinda News (ਕੁਲਬੀਰ ਬੀਰਾ):  ਮਾਲਵੇ ਵਿੱਚ ਲਗਾਤਾਰ ਨੌਜਵਾਨਾਂ ਵਿੱਚ ਨਾਜਾਇਜ਼ ਹਥਿਆਰ ਰੱਖਣ ਦਾ ਰੁਝਾਨ ਵਧਦਾ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਵੀ ਲਗਾਤਾਰ ਨਾਜਾਇਜ਼ ਹਥਿਆਰ ਰੱਖਣ ਵਾਲੇ ਨੌਜਵਾਨਾਂ ਨੂੰ ਜਿੱਥੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਕੋਲੋਂ ਨਾਜਾਇਜ਼ ਅਸਲਾ ਵੀ ਬਰਾਮਦ ਕੀਤਾ ਜਾ ਰਿਹਾ ਹੈ।

ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸੀ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਨੌਜਵਾਨਾਂ ਨੂੰ ਨਾਜਾਇਜ਼ ਹਥਿਆਰਾਂ ਸਣੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਦੱਸਿਆ ਕਿ ਸੀਆਈ ਸਟਾਫ ਇੱਕ ਦੇ ਇੰਚਾਰਜ ਨਵਪ੍ਰੀਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਨੇੜੇ ਕੁਝ ਨੌਜਵਾਨਾਂ ਵੱਲੋਂ ਲੜਾਈ ਝਗੜਾ ਕਰਨ ਲਈ ਸਮਾਂ ਮਿੱਥਿਆ ਗਿਆ ਸੀ ਤੇ ਇਨ੍ਹਾਂ ਨੌਜਵਾਨਾਂ ਕੋਲ ਨਾਜਾਇਜ਼ ਹਥਿਆਰ ਸਨ।

ਇਸ ਸੂਚਨਾ ਦੇ ਆਧਾਰ ਉਤੇ ਸੀਆਈ ਸਟਾਫ ਅਤੇ ਕਾਊਂਟਰ ਇੰਟੈਲੀਜੈਸ ਵੱਲੋਂ ਕਾਰਵਾਈ ਕਰਦੇ ਹੋਏ ਮੰਗੂ ਸਿੰਘ ਵਾਸੀ ਫਤਿਹਗੜ੍ਹ ਨੌਬਾਦ ਮਨਪ੍ਰੀਤ ਸਿੰਘ ਵਾਸੀ ਨੌਬਾਦ ਅਤੇ ਦਲਜੀਤ ਸਿੰਘ ਉਰਫ ਡਿੰਪਾ ਵਾਸੀ ਝੁੰਬਾ ਭਾਈਕਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਦੋ ਦੇਸੀ ਕੱਟੇ 315 ਬੋਰ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਸਨ ਤੇ ਪੁੱਛਗਿੱਛ ਦੌਰਾਨ ਹੀ ਦਿਲਜੀਤ ਸਿੰਘ ਉਰਫ ਡਿੰਪਾ ਦੀ ਨਿਸ਼ਾਨਦੇਹੀ ਉਤੇ ਇੱਕ 315 ਬੋਰ ਦਾ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਸਨ।

ਇਹ ਵੀ ਪੜ੍ਹੋ : Gurdaspur Murder News: ਭੈਣ ਨੇ ਆਸ਼ਿਕ ਨਾਲ ਮਿਲ ਕੇ ਚਾਚੇ ਦੇ ਲੜਕੇ ਦਾ ਕੀਤਾ ਕਤਲ; ਭਰਾ ਨੇ ਦੋਵਾਂ ਨੂੰ ਮਿਲਦੇ ਹੋਏ ਦੇਖ ਲਿਆ ਸੀ

ਪੁੱਛਗਿਛ ਦੌਰਾਨ ਹੀ ਇਨ੍ਹਾਂ ਵੱਲੋਂ ਗਗਨਦੀਪ ਸਿੰਘ ਵਾਸੀ ਚੰਡੀਗੜ੍ਹ ਨੂੰ 315 ਬੋਰ ਦੇ ਨਾਜਾਇਜ਼ ਅਸਲੇ ਨਾਲ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਚਾਰੇ ਨੌਜਵਾਨਾਂ ਤੋਂ ਚਾਰ ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਹਨ ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਅਸਲਾ ਕਿੱਥੋਂ ਲੈ ਕੇ ਆਏ ਸਨ।

ਇਹ ਵੀ ਪੜ੍ਹੋ : Asian Champions Trophy: ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ; ਚੀਨ ਨੂੰ ਹਰਾ ਕੇ 5ਵੀਂ ਵਾਰ ਏਸ਼ੀਆਈ ਚੈਂਪੀਅਨਸ ਟ੍ਰਾਫੀ ਜਿੱਤੀ

Read More
{}{}