Punjab Cabinet Meeting News: ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ 20 ਮਾਰਚ ਯਾਨੀ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸ਼ਾਮ 7:30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਹ ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਇਸ ਮੀਟਿੰਗ ਵਿੱਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ।
ਦੱਸਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ’ਚ 26 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜ਼ਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਬਜਟ ਇਜਲਾਸ ਦੀਆਂ ਤਾਰੀਕਾਂ ਤੈਅ ਕੀਤੀਆਂ ਗਈਆਂ ਹਨ।