Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ 18 ਮਾਰਚ ਤੋਂ ਸ਼ੁਰੂ ਹੋਈ ਭਰਤੀ ਸਬੰਧੀ ਅਹਿਮ ਮੀਟਿੰਗ 10 ਜੂਨ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਚੰੜੀਗੜ੍ਹ ਵਿੱਚ ਬੁਲਾਈ ਗਈ ਹੈ। ਇਸ ਮੀਟਿੰਗ ਦੌਰਾਨ ਪਾਰਟੀ ਦੇ ਆਗੂਆਂ ਵੱਲੋਂ ਅਹਿਮ ਮੁੱਦਿਆਂ ਉਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਜਾਰੀ ਬਿਆਨ ਵਿੱਚ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਜਿੱਥੇ ਹੁਣ ਤੱਕ ਹੋਈ ਭਰਤੀ ਦੀ ਸਮੀਖਿਆ ਕੀਤੀ ਜਾਵੇਗੀ ਉਥੇ ਹੀ ਭਰੀਆਂ ਗਈਆਂ ਕਾਪੀਆਂ ਨਿਰਧਾਰਤ ਪ੍ਰੋਫਾਰਮੇ ਹੇਠ ਜਮ੍ਹਾ ਵੀ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਭਰਤੀ ਕਮੇਟੀ ਮੈਂਬਰਾਂ ਨੇ ਸਾਰੇ ਹੀ ਸਰਗਰਮ ਵਰਕਰਾਂ ਨੂੰ ਹਦਾਇਤ ਵੀ ਕੀਤੀ ਕਿ ਜਿੱਥੇ ਭਰੀਆਂ ਕਾਪੀਆਂ ਨੂੰ ਜਮ੍ਹਾਂ ਕਰਵਾਈਆਂ ਜਾਣ ਉਥੇ ਹੀ ਜਿਹੜੀਆਂ ਕਾਪੀਆਂ ਨਹੀਂ ਭਰੀਆਂ ਗਈਆਂ ਉਨ੍ਹਾਂ ਦੀ ਬਕਾਇਦਾ ਲਿਸਟ ਆਪਣੇ ਨਾਲ ਲੈਕੇ ਆਉਣ।
ਜਾਰੀ ਬਿਆਨ ਵਿੱਚ ਭਰਤੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਭਰਤੀ ਮੁਹਿੰਮ ਨੂੰ 18 ਜੂਨ ਤੋਂ ਬਾਅਦ ਅੱਗੇ ਨਹੀਂ ਵਧਾਇਆ ਜਾਵੇਗਾ। 18 ਜੂਨ ਤੱਕ ਪ੍ਰਾਪਤ ਕਾਪੀਆਂ ਨੂੰ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ। 18 ਜੂਨ ਤੱਕ ਆਈਆਂ ਕਾਪੀਆਂ ਦੀ ਸਕਰੂਟਨੀ ਕਰਨ ਉਪਰੰਤ ਜੱਥੇਬੰਧਕ ਚੋਣਾਂ ਲਈ ਡੇਲੀਗੇਟ ਚੁਣਨ ਲਈ ਅਗਲੀ ਪ੍ਰਕਿਰਿਆ ਆਰੰਭ ਹੋਵੇਗੀ, ਜਿਸ ਲਈ ਆਉਣ ਵਾਲੇ ਦਿਨਾਂ ਅੰਦਰ ਇਸ ਸਬੰਧੀ ਹਲਕੇ ਅਨੁਸਾਰ ਤਾਰੀਖਾਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Patiala News: ਸੀਐਮ ਮਾਨ ਨੇ ਸਮਾਣਾ ਵਿੱਚ ਹਾਦਸੇ ਵਿੱਚ ਮਾਰੇ ਗਏ 7 ਬੱਚਿਆਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਜਾਰੀ ਬਿਆਨ ਵਿੱਚ ਭਰਤੀ ਕਮੇਟੀ ਮੈਬਰਾਂ ਨੇ ਹਰ ਇੱਕ ਸਰਗਰਮ ਅਕਾਲੀ ਵਰਕਰ ਜਿਸ ਨੇ ਪੰਜ ਤੋਂ ਵੱਧ ਕਾਪੀਆਂ ਭਰੀਆਂ ਹਨ, ਓਹਨਾ ਸਾਰੇ ਵਰਕਰਾਂ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਖਾਸ ਅਪੀਲ ਕੀਤੀ।
ਇਹ ਵੀ ਪੜ੍ਹੋ : ਸੁਨੀਲ ਗੁਪਤਾ ਦਾ ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਤਿੰਨ ਸਾਲ ਦਾ ਕਾਰਜਕਾਲ ਵਧਾਇਆ