Home >>Punjab

SGPC News: ਐਸਜੀਪੀਸੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ 4 ਫ਼ੀਸਦੀ ਮਹਿੰਗਾਈ ਭੱਤਾ ਦੇਣ ਤੋਂ ਇਲਾਵਾ ਹੋਰ ਫੈਸਲੇ ਲਏ

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁੱਧਵਾਰ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ਉਤੇ ਵਿਚਾਰਾਂ ਕੀਤੀਆਂ ਗਈਆਂ। 

Advertisement
SGPC News: ਐਸਜੀਪੀਸੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ 4 ਫ਼ੀਸਦੀ ਮਹਿੰਗਾਈ ਭੱਤਾ ਦੇਣ ਤੋਂ ਇਲਾਵਾ ਹੋਰ ਫੈਸਲੇ ਲਏ
Ravinder Singh|Updated: Apr 16, 2025, 02:42 PM IST
Share

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁੱਧਵਾਰ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ਉਤੇ ਵਿਚਾਰਾਂ ਕੀਤੀਆਂ ਗਈਆਂ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਨਾਲ-ਨਾਲ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਕਰਵਾਉਣ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਸਮਾਗਮ 18 ਅਪ੍ਰੈਲ ਤੋਂ ਆਰੰਭ ਹੋਣਗੇ ਬਾਰੇ ਜਾਣਕਾਰੀ ਦਿੱਤੀ ਗਈ।

ਇਨ੍ਹਾਂ 350 ਸਾਲਾ ਸ਼ਤਾਬਦੀਆਂ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜ ਕਰੋੜ ਰੁਪਏ ਦਾ ਅਲੱਗ ਬਜਟ ਰੱਖਿਆ ਹੈ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੇ ਮਸਲੇ ਜਿਸ ਵਿੱਚ ਮੁੱਖ ਤੌਰ ਉਤੇ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਜਗਤਾਰ ਸਿੰਘ ਦੀ ਰਿਹਾਈ ਸਬੰਧੀ ਚਰਚਾ ਹੋਈ। 
ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਭਾਰਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਸਬੰਧੀ ਕੋਈ ਫੈਸਲਾ ਲੈਣ ਲਈ ਕਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਲਈ ਅਸੀਂ ਸੰਗਤ ਦੇ ਸੁਝਾਅ ਮੰਗੇ ਸੀ। ਜਿਸ ਦੀ ਆਖਰੀ ਤਰੀਕ 20 ਰੱਖੀ ਗਈ ਸੀ ਆਉਣ ਵਾਲੇ ਸਮੇਂ ਵਿੱਚ ਇਹ ਤਰੀਕ ਵਿੱਚ ਵਾਧਾ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : Congress Protests: ਰਾਹੁਲ ਤੇ ਸੋਨੀਆ ਗਾਂਧੀ ਖਿਲਾਫ਼ ਮਾਮਲਾ ਦਰਜ ਕਰਨ ਉਤੇ ਰੋਸ ਵਜੋਂ ਕਾਂਗਰਸ ਦਾ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ

ਜੱਥੇਦਾਰਾਂ ਨੂੰ ਲਗਾਉਣ ਅਤੇ ਲਾਹੁਣ ਲਈ ਵਿਧੀ ਵਿਧਾਨ ਬਣਾਉਣ ਲਈ ਸੰਗਤ ਵੱਧ ਤੋਂ ਵੱਧ ਸੁਝਾਵ ਦੇਵੇ। ਜਥੇਦਾਰ ਸਾਹਿਬ ਦੀ ਮੰਤਰੀ ਹਰਜੋਤ ਬੈਂਸ ਨਾਲ ਵੀਡੀਓ ਬਹਿਸਬਾਜ਼ੀ ਦੀ ਵੀਡੀਓ ਵਾਇਰਲ ਹੋਣ ਉਤੇ SGPC ਪ੍ਰਧਾਨ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾਮੁਕਤੀ ਸਿਰਫ ਐਸਜੀਪੀਸੀ ਦਾ ਅਧਿਕਾਰ ਹੈ, ਸਰਕਾਰ ਨੂੰ ਇਸ ਵਿੱਚ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : Patiala Fire News: ਬਲਬੇੜਾ ਵਿੱਚ 2 ਫੈਕਟਰੀਆਂ ਵਿੱਚ ਲੱਗੀ ਭਿਆਨਕ ਅੱਗ; ਸਾਮਾਨ ਸੜ ਕੇ ਹੋਇਆ ਸੁਆਹ

Read More
{}{}