Jalandhar News: ਜਲੰਧਰ 'ਚ ਘਿਨੌਣੀ ਘਟਨਾ ਵਾਪਰ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਘਟਨਾ ਬਾਰੇ ਸੁਣ ਕੇ ਹਰ ਕੋਈ ਸੁੰਨ ਹੋ ਰਿਹਾ ਹੈ। ਤਿੰਨ ਨੌਜਵਾਨਾਂ ਨੇ ਇੱਕ ਔਰਤ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਉਸ ਦੇ ਗੁਪਤ ਅੰਗਾਂ ਸਮੇਤ ਹੋਰ ਥਾਵਾਂ 'ਤੇ ਲੱਤਾਂ ਮਾਰੀਆਂ ਅਤੇ ਮੁੱਕੇ ਮਾਰੇ ਗਏ। ਉਸ ਨੇ ਔਰਤ ਨੂੰ ਵਾਲਾਂ ਤੋਂ ਫੜਿਆ ਹੋਇਆ ਸੀ। ਮੁਲਜ਼ਮ ਨੇ ਔਰਤ ਦੇ ਗੁਪਤ ਅੰਗਾਂ ਨੂੰ ਲੱਤ ਮਾਰਨ ਦੀਆਂ ਦੋ ਵੀਡੀਓ ਵੀ ਬਣਾਈਆਂ ਅਤੇ ਫਿਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ। ਇਸ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : Muktsar Accident News: ਸ਼੍ਰੀ ਮੁਕਤਸਰ ਸਾਹਿਬ ਨੇੜੇ ਸੜਕ ਹਾਦਸੇ 'ਚ ਤਿੰਨ ਘਰਾਂ ਦੇ ਚਿਰਾਗ ਬੁੱਝੇ, ਇਲਾਕੇ 'ਚ ਸੋਗ ਦੀ ਲਹਿਰ
ਔਰਤ ਮੁਲਜ਼ਮਾਂ ਨੂੰ ਪੈਸੇ ਦੇਣ ਲਈ ਕਹਿੰਦੀ ਰਹੀ, ਪਰ ਉਨ੍ਹਾਂ ਨੇ ਗੱਲ ਨਹੀਂ ਸੁਣੀ ਅਤੇ ਉਸ ਦੀ ਕੁੱਟਮਾਰ ਕਰਦੇ ਰਹੇ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਵੀਡੀਓ ਦੇਰ ਰਾਤ ਕਰਤਾਰਪੁਰ ਨੇੜੇ ਇਕ ਖੇਤ ਵਿਚ ਬਣਾਈਆਂ ਗਈਆਂ ਸਨ। ਹਾਲਾਂਕਿ ਅਜੇ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਵੀਡੀਓ ਕਦੋਂ ਦੇ ਹਨ। ਔਰਤ ਨੇ ਵੀ ਕਿਸੇ ਥਾਣੇ ਵਿੱਚ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।
ਨੋਟ- ਜ਼ੀ ਪੰਜਾਬ-ਹਰਿਆਣਾ-ਹਿਮਾਚਲ ਅਦਾਰਾ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ ਹੈ।
ਇਹ ਵੀ ਪੜ੍ਹੋ : Mohali Fire News: ਭਾਂਡਿਆਂ ਦੀ ਦੁਕਾਨ 'ਚ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ, ਹਾਦਸਾ ਵਾਪਰਨ ਦਾ ਵੱਡਾ ਕਾਰਨ ਆਇਆ ਸਾਹਮਣੇ