Home >>Punjab

Punjab MC Elections: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਾਰੀਖ ਨੂੰ ਲੈ ਕੇ HC 'ਚ ਪੰਜਾਬ ਸਰਕਾਰ ਨੇ ਦਿੱਤੀ ਜਾਣਕਾਰੀ

Punjab MC Elections:  ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।

Advertisement
Punjab MC Elections: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਾਰੀਖ ਨੂੰ ਲੈ ਕੇ HC 'ਚ ਪੰਜਾਬ ਸਰਕਾਰ ਨੇ ਦਿੱਤੀ ਜਾਣਕਾਰੀ
Manpreet Singh|Updated: Nov 21, 2024, 06:38 PM IST
Share

Punjab MC Elections: ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਸਰਕਾਰ ਨੇ ਜਵਾਬ ਦਾਖਲ ਕੀਤਾ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਜਵਾਬ ਦਿੱਤਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ 25 ਨਵੰਬਰ ਨੂੰ ਦੋ ਹਫ਼ਤੇ ਪੂਰੇ ਹੋ ਜਾਣਗੇ, ਇਸ ਲਈ ਸਰਕਾਰ ਹੁਣ ਇਨ੍ਹਾਂ ਚੋਣਾਂ ਲਈ 25 ਨਵੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਵੀ ਅਦਾਲਤ ਨੂੰ ਪੇਸ਼ ਕੀਤੀ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।

ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਅੱਠ ਹਫਤਿਆਂ ਵਿਚ ਚੋਣ ਪ੍ਰਕ੍ਰਿਆ ਪੂਰੀ ਕਰਵਾਉਣ ਦੇ ਆਦੇਸ਼ ਦਿੱਤੇ ਸਨ। ਹੁਣ ਸਰਕਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

 

 

Read More
{}{}