Home >>Punjab

Khamano News: ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ਼੍ਰੀ ਅਕਾਲ ਤਖਤ ਸਾਹਿਬ ਉਤੇ ਲਿਆਉਣੇ ਚਾਹੀਦਾ-ਜਥੇਦਾਰ ਗੜਗੱਜ

Khamano News: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੰਦਿਆ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ਼੍ਰੀ ਅਕਾਲ ਤਖਤ ਸਾਹਿਬ ਉਤੇ ਲਿਆਉਣੇ ਚਾਹੀਦੇ ਹਨ।

Advertisement
Khamano News: ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ਼੍ਰੀ ਅਕਾਲ ਤਖਤ ਸਾਹਿਬ ਉਤੇ ਲਿਆਉਣੇ ਚਾਹੀਦਾ-ਜਥੇਦਾਰ ਗੜਗੱਜ
Ravinder Singh|Updated: May 04, 2025, 07:04 PM IST
Share

Khamano News: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੰਦਿਆ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ਼੍ਰੀ ਅਕਾਲ ਤਖਤ ਸਾਹਿਬ ਉਤੇ ਲਿਆਉਣੇ ਚਾਹੀਦੇ ਹਨ, ਕਿਉਂਕਿ ਗੁਰਮਤਿ ਦੇ ਸਿਧਾਂਤ ਉਤੇ ਚਲਦਿਆਂ ਹੋਇਆਂ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਕੱਢਿਆ ਜਾ ਸਕਦਾ ਹੈ।

ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਨਾ ਕੀਤੀ ਗਈ ਸੀ ਤਾਂ ਜੋ ਇੱਥੇ ਬੈਠ ਕੇ ਸਿੱਖਾਂ ਦੇ ਮਸਲਿਆਂ ਦੇ ਹੱਲ ਕੱਢੇ ਜਾ ਸਕਣ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਖਮਾਣੋਂ ਦੇ ਇਤਿਹਾਸਿਕ ਅਸਥਾਨ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਸਾਹਿਬ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਉਨ੍ਹਾਂ ਨੇ ਮਾਨਵਤਾ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਉਤੇ ਪਹਿਰਾ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਹਰ ਸਿੱਖ ਨੂੰ ਆਪਣੇ ਕੋਲ ਰਵਾਇਤੀ ਹਥਿਆਰ (ਸ਼੍ਰੀ ਸਾਹਿਬ) ਰੱਖਣ ਦਾ ਹੁਕਮ ਦਿੱਤਾ ਸੀ, ਜਿਸ ਉਤੇ ਅੱਜ ਦੇ ਮਾਹੌਲ ਨੂੰ ਦੇਖਦੇ ਹੋਏ ਸਮੁੱਚੀ ਸੰਗਤ ਨੂੰ ਅਮਲ ਕਰਨ ਦੀ ਲੋੜ ਹੈ ਤੇ ਹਰ ਸਿੱਖ ਨੂੰ ਆਪਣੇ ਕੋਲ ਸ਼੍ਰੀ ਸਾਹਿਬ ਵਰਗੇ ਹਥਿਆਰ ਰੱਖਣ ਦੀ ਲੋੜ ਹੈ ਤਾਂ ਜੋ ਲੋੜ ਪੈਣ ਉਤੇ ਮਜਲੂਮਾਂ ਦੀ ਰੱਖਿਆ ਕੀਤੀ ਜਾ ਸਕੇ ਅਤੇ ਨਾਲ ਹੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਿਆ ਜਾਵੇ।

ਇਹ ਵੀ ਪੜ੍ਹੋ : Jagtar Singh Hawara: ਜਗਤਾਰ ਸਿੰਘ ਹਵਾਰਾ ਦੇ ਪ੍ਰੋਡਕਸ਼ਨ ਵਾਰੰਟ ਜਾਰੀ; ਖਰੜ ਵਿੱਚ ਹੋਇਆ ਸੀ ਮਾਮਲਾ ਦਰਜ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਬੋਲਦਿਆਂ ਕਿਹਾ ਕਿ ਅੱਜ ਲੋੜ ਹੈ ਆਪਣੀ ਨੌਜਵਾਨੀ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਮਾਰਗ ਉਤੇ ਚੱਲ ਸਮਾਜਿਕ ਕੁਰੀਤੀਆਂ ਤੋਂ ਦੂਰ ਕਰ ਵਿੱਚ ਯੋਗਦਾਨ ਪਾਇਆ ਜਾਵੇ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਜਾਸੂਸੀ ਦੇ ਦੋਸ਼ 'ਚ ਦੋ ਵਿਅਕਤੀ ਗ੍ਰਿਫਤਾਰ, ਫੌਜ ਦੀ ਗੁਪਤ ਜਾਣਕਾਰੀ ਕਰਦੇ ਸਨ ਲੀਕ

Read More
{}{}