Home >>Punjab

Jalandhar News: ਅੰਤਰਰਾਸ਼ਟਰੀ ਡਰੱਗ ਤਸਕਰੀ ਸਿੰਡੀਕੇਟ ਤੇ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼, 4 ਗ੍ਰਿਫ਼ਤਾਰ

Jalandhar News:  ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਰੈਕੇਟ ਦੇ ਇੱਕ ਸੰਗਠਿਤ ਨੈਟਵਰਕ ਦੀ ਰੀੜ ਦੀ ਹੱਡੀ ਨੂੰ ਤੋੜਦੇ ਹੋਏ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

Advertisement
Jalandhar News: ਅੰਤਰਰਾਸ਼ਟਰੀ ਡਰੱਗ ਤਸਕਰੀ ਸਿੰਡੀਕੇਟ ਤੇ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼, 4 ਗ੍ਰਿਫ਼ਤਾਰ
Ravinder Singh|Updated: Mar 24, 2024, 05:19 PM IST
Share

Jalandhar News:  ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਤੇ ਇੱਕ ਅੰਤਰਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਰੈਕੇਟ ਦੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋ 7 ਪਿਸਤੌਲ, 12 ਕਾਰਤੂਸ, 11 ਮੈਗਜ਼ੀਨ, ਇੱਕ ਸਵਿਫ਼ਟ ਕਾਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ।

ਪੁਲਿਸ ਨੇ ਦੱਸਿਆ ਕਿ ਇਸ ਗਿਰੋਹ ਦੇ ਅਮਰੀਕਾ ਸਥਿਤ ਗੈਂਗਸਟਰ ਗੁਰਦੇਵ ਗਿੱਲ ਅਤੇ ਲਖਬੀਰ ਸਿੰਘ ਲੰਡਾ ਇਸ ਰੈਕੇਟ ਦੇ ਸੰਚਾਲਕ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ਼ ਲਾਡਾ ਨੂੰ ਪੁਲਿਸ ਨੇ 10 ਮਾਰਚ ਨੂੰ ਇੱਕ ਨਜਾਇਜ਼ ਪਿਸਤੌਲ ਤੇ ਦੋ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਤੇ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਉਹ ਫਰਵਰੀ ਮਹੀਨੇ ਵਿੱਚ ਅੰਤਰਰਾਜੀ ਤਸਕਰੀ ਨੈੱਟਵਰਕ ਲਈ ਹਥਿਆਰ ਰੱਖਣ ਦੀ ਵਾਰਦਾਤ 'ਚ ਸ਼ਾਮਿਲ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅਗਲੀ ਤਫ਼ਤੀਸ਼ ਦੇ ਆਧਾਰ 'ਤੇ ਅਭਿਸ਼ੇਕ ਉਰਫ਼ ਭੋਲੂ, ਰਮਨਦੀਪ ਸਿੰਘ ਅਤੇ ਜਗਰੂਪ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 7 ਪਿਸਤੌਲ, 12 ਕਾਰਤੂਸ, 11 ਮੈਗਜ਼ੀਨ, ਇਕ ਸਵਿਫ਼ਟ ਕਾਰ ਅਤੇ ਇਕ ਮੋਟਰਸਾਈਕਲ ਸਮੇਤ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਚਾਰਾਂ ਕੋਲੋਂ ਕੁੱਲ ਬਰਾਮਦਗੀ ਵਿੱਚ 12 ਮੈਗਜ਼ੀਨਾਂ ਸਮੇਤ ਅੱਠ ਹਥਿਆਰ ਸ਼ਾਮਲ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਨਿੱਜੀ ਦੁਸ਼ਮਣੀ ਕਾਰਨ ਲੁਧਿਆਣਾ ਤੋਂ ਹਥਿਆਰ ਖਰੀਦੇ ਸਨ, ਜਦਕਿ ਅਭਿਸ਼ੇਕ ਮੱਧ ਪ੍ਰਦੇਸ਼ ਵਿੱਚ ਨਿਸ਼ਾਨੇ ਤੱਕ ਪਹੁੰਚਣ ਲਈ ਰਮਨਦੀਪ ਸਿੰਘ ਦੀ ਮਦਦ ਉਤੇ ਨਿਰਭਰ ਸੀ। ਉਨ੍ਹਾਂ ਕਿਹਾ ਕਿ ਇਹ ਖ਼ਤਰਨਾਕ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਹਿੱਸਾ ਸੀ, ਜਿਸ ਨੂੰ ਕਮਿਸ਼ਨਰੇਟ ਪੁਲਿਸ ਨੇ ਪਿਛਲੇ ਮਹੀਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੇ 17 ਹਥਿਆਰਾਂ ਅਤੇ 33 ਮੈਗਜ਼ੀਨਾਂ ਦੀ ਬਰਾਮਦਗੀ ਕੀਤੀ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਹਥਿਆਰਾਂ ਦੀ ਗਿਣਤੀ 25 ਹੋ ਗਈ ਹੈ ਅਤੇ ਅਮਰੀਕਾ ਸਥਿਤ ਗੈਂਗਸਟਰ ਗੁਰਦੇਵ ਗਿੱਲ ਅਤੇ ਲਖਬੀਰ ਸਿੰਘ ਲੰਡਾ ਇਸ ਗੈਰ-ਕਾਨੂੰਨੀ ਰੈਕੇਟ ਦੇ ਸੰਚਾਲਕ ਹਨ।

ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਇਸ ਮਹੀਨੇ ਇੱਕ ਅੰਤਰਰਾਸ਼ਟਰੀ ਡਰੱਗ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 9 ਤਸਕਰਾਂ ਨੂੰ ਕਰੀਬ 25 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਇਸ ਰੈਕੇਟ ਦਾ ਹਿੱਸਾ ਸਨ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕੋਰੀਅਰ ਸਰਵਿਸ ਵਿੱਚ ਕੰਮ ਕਰਦਾ ਸੀ, ਨੂੰ 2 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਨਾਲ ਇਸ ਗਿਰੋਹ ਕੋਲੋਂ ਅਫੀਮ ਦੀ ਕੁੱਲ ਬਰਾਮਦਗੀ 29 ਕਿਲੋ ਹੋ ਗਈ ਹੈ ਤੇ ਇਹ ਗਿਰੋਹ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ਵਿੱਚ ਅਫੀਮ ਦੀ ਤਸਕਰੀ ਕਰਦਾ ਸੀ।

ਇਹ ਵੀ ਪੜ੍ਹੋ : Pathankot News: ਪਠਾਨਕੋਟ 'ਚ ਪੁਲਿਸ ਨੇ ਪੰਜਾਬ-ਹਿਮਾਚਲ ਬਾਰਡਰ ਨਾਲ ਲੱਗਦੇ ਇਲਾਕੇ 'ਚ ਸਰਚ ਅਭਿਆਨ ਚਲਾਇਆ

Read More
{}{}