Sanyukt Kisan Morcha: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ 5 ਮਾਰਚ ਤੋਂ ਪੱਕਾ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਦੇ ਨਾਲ 3 ਮਾਰਚ ਨੂੰ ਮੀਟਿੰਗ ਰੱਖ ਲਈ ਹੈ।
ਇਹ ਮੀਟਿੰਗ 3 ਮਾਰਚ ਨੂੰ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਾਮ ਪੱਤਰ ਲਿਖ ਦਿੱਤਾ ਹੈ।
ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂਆਂ ਨਾਲ ਕਿਸਾਨੀ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।