Jagjit Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਪਹੁੰਚੇ। ਕਿਸਾਨ ਆਗੂਆਂ ਨੇ ਡੱਲੇਵਾਲ ਨੂੰ ਪਾਣੀ ਪਿਲਾਇਆ।
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਡੱਲੇਵਾਲ ਨੇ ਪ੍ਰਣ ਕੀਤਾ ਸੀ ਜੋ ਕਿਸਾਨਾਂ ਵੱਲੋਂ ਲਗਾਏ ਗਏ ਮੋਰਚੇ ਤੋਂ 19 ਮਾਰਚ ਨੂੰ ਧੱਕੇ ਨਾਲ ਚੁੱਕ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ, ਉਨ੍ਹਾਂ ਜਦ ਤੱਕ ਰਿਹਾਅ ਨਹੀਂ ਕੀਤਾ ਜਾਵੇਗਾ ਉਹ ਪਾਣੀ ਵੀ ਨਹੀਂ ਪੀਣਗੇ। ਅੱਜ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿਚੋਂ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਕਰ ਦਿੱਤਾ, ਜਿਸ ਵਜ੍ਹਾ ਕਰਕੇ ਉਨ੍ਹਾਂ ਨੇ ਪਾਣੀ ਪੀ ਲਿਆ ਹੈ। ਬਾਕੀ ਮੰਗਾਂ ਨੂੰ ਲੈ ਕੇ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।
ਇਹ ਵੀ ਪੜ੍ਹੋ : SKM ਗੈਰ ਰਾਜਨੀਤਿਕ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਕਿਸਾਨ ਆਗੂਆਂ ਨੂੰ ਪ੍ਰਸ਼ਾਸਨ ਨੇ ਦੇਰ ਰਾਤ ਕੀਤਾ ਰਿਹਾਅ
ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨਾਂ ਨੇ ਕਿਹਾ ਕਿ ਡੱਲੇਵਾਲ ਨੂੰ ਮਿਲ ਕੇ ਆਏ ਹਨ, ਉਨ੍ਹਾਂ ਨੇ ਪਾਣੀ ਜ਼ਰੂਰ ਪੀਤਾ ਹੈ। ਬਾਕੀ ਜਿਨ੍ਹਾਂ ਕਿਸਾਨਾਂ ਦੇ ਟਰੈਕਟਰ ਚੋਰੀ ਹੋਏ ਹਨ, ਉਹ ਜ਼ਰੂਰ ਦਿਲਵਾਉਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਮਿਲ ਕੇ ਸਰਕਾਰ ਨਾਲ ਲੜਾਈ ਲੜਦੇ ਹਨ ਤਾਂ ਚੰਗਾ ਹੁੰਦਾ। ਉਨ੍ਹਾਂ ਨੇ ਕਿਹਾ ਕਿ ਅਗਲੀ ਰਣਨੀਤੀ ਕੁਝ ਸਮੇਂ ਬਾਅਦ ਬਣਾਈ ਜਾਵੇਗੀ। ਕਾਬਿਲੇਗੌਰ ਹੈ ਕਿ ਕਿਸਾਨਾਂ ਦੀ ਗ੍ਰਿਫਤਾਰੀ ਕਾਰਨ ਡੱਲੇਵਾਲ ਵੱਲੋਂ ਪਿਛਲੇ ਤਿੰਨ ਦਿਨ ਤੋਂ ਪਾਣੀ ਵੀ ਨਹੀਂ ਪੀਤਾ ਜਾ ਰਿਹਾ ਸੀ।
ਪੰਧੇਰ ਨੇ ਅੱਗੇ ਕਿਹਾ ਕਿ ਅਗਲੀ ਰਣਨੀਤੀ ਲਈ ਜਲਦ ਹੀ ਦੋਵੇਂ ਫੋਰਮ ਦੇ ਆਗੂਆਂ ਦੀ ਮੀਟਿੰਗ ਕਰਕੇ ਅਗਲੇ ਕਦਮ ਬਾਰੇ ਵੀ ਐਲਾਨ ਕੀਤਾ ਜਾਵੇਗਾ। ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੋਰੀ ਮੋਰਚੇ ਤੋਂ ਕਿਸਾਨਾਂ ਦੀ ਜ਼ਬਰਦਸਤੀ ਗ੍ਰਿਫਤਾਰੀਆਂ ਕੀਤੀਆਂ ਗਈਆਂ ਅਤੇ ਸਾਰਾ ਕੀਮਤੀ ਸਮਾਨ ਖੁਰਦ ਬੁਰਦ ਕੀਤਾ ਗਿਆ ਹੈ। ਇਸ ਨੁਕਸਾਨ ਦੀ ਭਰਪਾਈ ਵੀ ਕਿਸਾਨਾਂ ਦਾ ਅਹਿਮ ਮੁੱਦਾ ਹੈ ਅਤੇ ਇਸ ਲਈ ਸਰਕਾਰ ਜਵਾਬਦੇਹ ਹੈ। ਜੇਲ੍ਹ ਦੇ ਹਾਲਾਤ ਬਾਰੇ ਗੱਲ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਖੁਲਾਸਾ ਕੀਤਾ ਕਿ ਜੇਲ੍ਹਾਂ ਵਿੱਚ ਅੱਜ ਵੀ ਨਸ਼ੇ ਅਤੇ ਮੋਬਾਇਲ ਦੀ ਵਰਤੋਂ ਹੋ ਰਹੀ ਹੈ।
ਇਹ ਵੀ ਪੜ੍ਹੋ : ਯੂਏਈ ਦੇ ਰਾਸ਼ਟਰਪਤੀ ਨੇ ਈਦ ਮੌਕੇ ਦਿੱਤਾ ਤੋਹਫ਼ਾ, 500 ਭਾਰਤੀ ਕੈਦੀਆਂ ਨੂੰ ਰਿਹਾਅ ਕੀਤਾ