Jagjit Singh Dallewal: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਿਛਲੇ ਕਈ ਮਹੀਨੇ ਤੋਂ ਮਰਨ ਵਰਤ ਰੱਖਿਆ ਗਿਆ ਹੈ। ਹੁਣ 126 ਦਿਨਾਂ ਬਾਅਦ ਡੱਲੇਵਾਲ ਨੇ ਮਰਨ ਵਰਤ ਖਤਮ ਕਰ ਦਿੱਤਾ ਹੈ। ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ 'ਚ ਐਤਵਾਰ ਨੂੰ ਇਕ ਮਹਾਪੰਚਾਇਤ ਹੋਈ ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਇਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੀ ਪਹੁੰਚੇ। ਮਹਾਪੰਚਾਇਤ ਤੋਂ ਪਹਿਲਾਂ ਡੱਲੇਵਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ।
ਇਸ ਤੋਂ ਬਾਅਦ ਅਨਾਜ ਮੰਡੀ ਸਰਹਿੰਦ ਪਹੁੰਚੇ ਜਿੱਥੇ ਉਨ੍ਹਾਂ ਆਪਣੀ ਭੁੱਖ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਡੱਲੇਵਾਲ ਨੇ ਕਿਹਾ ਕਿ ਇਕ ਪਾਸੇ ਸਰਕਾਰ ਸਾਨੂੰ ਮੀਟਿੰਗ ਲਈ ਬੁਲਾ ਰਹੀ ਹੈ ਤੇ ਦੂਜੇ ਪਾਸੇ ਰਾਤ ਨੂੰ ਮੋਰਚੇ 'ਤੇ ਜ਼ਬਰਦਸਤੀ ਕਾਰਵਾਈ ਕਰ ਰਹੀ ਹੈ। ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਸਰਕਾਰ ਦੇ ਜ਼ੁਲਮ ਦੇ ਵਿਰੋਧ 'ਚ ਮਹਾਪੰਚਾਇਤਾਂ ਹੋ ਰਹੀਆਂ ਹਨ।
ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਦ ਤਕ ਆੰਦੋਲਨ ਜਾਰੀ ਰਹੇਗਾ। ਮੋਰਚੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਅਖੰਡ ਜੋਤ ਬੰਦ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਲਈ ਉਨ੍ਹਾਂ ਨੇ ਸਿੱਖਾਂ ਦੀ ਸੁਪਰੀਮ ਪਾਵਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਗੁਹਾਰ ਲਾਈ ਹੈ ਅਤੇ ਇਨਸਾਫ਼ ਮਿਲਣ ਦੀ ਉਮੀਦ ਜਤਾਈ ਹੈ।
ਇਹ ਵੀ ਪੜ੍ਹੋ : Punjab Police Transfers: ਪੰਜਾਬ ਵਿੱਚ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 97 ਪੁਲਿਸ ਅਧਿਕਾਰੀਆਂ ਦੇ ਤਬਾਦਲੇ
ਡੱਲੇਵਾਲ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ 26 ਨਵੰਬਰ 2024 ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ। 19 ਮਾਰਚ ਨੂੰ ਪੰਜਾਬ ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਨੂੰ ਖਾਲੀ ਕਰਵਾ ਲਿਆ ਸੀ। ਪੁਲਿਸ ਨੇ ਡੱਲੇਵਾਲ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ। ਉਨ੍ਹਾਂ ਨੂੰ 3 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ।
ਇਹ ਵੀ ਪੜ੍ਹੋ : Punjab Weather: ਪੰਜਾਬ ਵਿੱਚ ਭਿਆਨਕ ਗਰਮੀ ਦਾ ਕਹਿਰ; 10 ਅਪ੍ਰੈਲ ਤੱਕ ਹੀਟ ਵੇਵ ਅਲਰਟ, ਫਿਰ ਹੋ ਸਕਦੀ ਹੈ ਹੈ ਬਾਰਿਸ਼