Home >>Punjab

Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਸ਼ੁਰੂ; 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਮੀਟਿੰਗ

Jagjit Singh Dallewal:  ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ 14 ਫਰਵਰੀ ਨੂੰ ਚੰਡੀਗੜ੍ਹ 'ਚ ਮੀਟਿੰਗ ਕੀਤੀ ਜਾਵੇਗੀ। 

Advertisement
Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਸ਼ੁਰੂ; 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਮੀਟਿੰਗ
Ravinder Singh|Updated: Jan 19, 2025, 01:54 PM IST
Share

Jagjit Singh Dallewal:  ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ 14 ਫਰਵਰੀ ਨੂੰ ਚੰਡੀਗੜ੍ਹ 'ਚ ਮੀਟਿੰਗ ਕੀਤੀ ਜਾਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ 'ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।

ਇਸ ਤੋਂ ਬਾਅਦ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ। ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਟ੍ਰੀਟਮੈਂਟ ਸ਼ੁਰੂ ਕੀਤਾ ਜਾ ਚੁੱਕਾ। ਉਨ੍ਹਾਂ ਦੇ ਡਰਿੱਪ ਲਗਾ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਇੱਕ ਟੀਮ ਦਾ ਗਠਨ ਕਰ ਦਿੱਤਾ ਗਿਆ ਜੋ ਐਮਡੀ ਲੈਵਲ ਦੇ ਡਾਕਟਰ ਨੇ ਜਿਸ ਦੇ ਵਿੱਚ ਸਿਵਲ ਸਰਜਨ ਵੀ ਸ਼ਾਮਿਲ ਹਨ ਅਤੇ ਉਹ ਇਸ ਚੀਜ਼ ਦਾ ਖਿਆਲ ਰੱਖਣਗੇ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਕਿਸ ਚੀਜ਼ ਦੀ ਜਰੂਰਤ ਹੈ ਕਿਸ ਤਰੀਕੇ ਦੇ ਇਲਾਜ ਦੀ ਜ਼ਰੂਰਤ ਹੈ ਅਤੇ ਕਿਸ ਤਰੀਕੇ ਦੇ ਨਾਲ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੀ ਜ਼ਰੂਰਤ ਹੋਵੇਗੀ।

ਹਾਲਾਤ ਅਨੁਸਾਰ ਦੇਖਣਾ ਹੋਵੇਗਾ ਕਿ ਉਨ੍ਹਾਂ ਨੂੰ ਇਸ ਜਗ੍ਹਾ ਤੋਂ ਕਿਸੇ ਪਰਮਾਨੈਂਟ ਹਸਪਤਾਲ ਵਿੱਚ ਭੇਜਣ ਦੀ ਜ਼ਰੂਰਤ ਹੈ ਜਾਂ ਕਿਸੇ ਆਰਜੀ ਹਸਪਤਾਲ ਵਿੱਚ ਜਾਂ ਇਸੇ ਜਗ੍ਹਾ ਉਤੇ ਰਹਿ ਕੇ ਇਲਾਜ ਕੀਤਾ ਜਾ ਸਕਦਾ ਹੈ। ਹਾਲਾਂਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ। ਇਸ ਤੋਂ ਇਲਾਵਾ ਡੱਲੇਵਾਲ ਦੇ ਸਮਰਥਨ ਵਿੱਚ ਬੈਠੇ ਕਿਸਾਨ ਆਗੂ ਅੱਜ ਆਪਣਾ ਮਰਨ ਵਰਤ ਖਤਮ ਕਰ ਦੇਣਗੇ।

ਕੇਂਦਰੀ ਟੀਮ ਨੇ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਕੋਈ ਵੱਡਾ ਕਦਮ ਨਾ ਚੁੱਕਣ ਦੀ ਵੀ ਹਾਮੀ ਭਰੀ ਹੈ। ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ 121 ਕਿਸਾਨਾਂ ਦੇ ਸਮੂਹ ਮਰਨ ਵਰਤ ਖਤਮ ਕਰੇਗਾ।

ਸੱਦੇ ਵਿਚ ਲਿਖਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ ਹੋਵੇਗੀ। ਲੋਕ ਪ੍ਰਸ਼ਾਸਨ, ਸੈਕਟਰ-26, ਚੰਡੀਗੜ੍ਹ। ਅਸੀਂ ਉਮੀਦ ਕਰਦੇ ਹਾਂ ਕਿ ਡੱਲੇਵਾਲ ਜਲਦੀ ਹੀ ਆਪਣਾ ਮਰਨ ਵਰਤ ਖਤਮ ਕਰਕੇ ਮੀਟਿੰਗ ਵਿੱਚ ਸ਼ਾਮਲ ਹੋਣਗੇ।

Read More
{}{}