Home >>Punjab

Jagjit Singh Dallewal Health: ਡੱਲੇਵਾਲ ਨੂੰ ਮਿਲਣ ਪਹੁੰਚੇ ਚਰਨਜੀਤ ਚੰਨੀ, ਕਿਹਾ-ਕਿਸਾਨ ਆਗੂ ਦੀ ਸਿਹਤ ਬਹੁਤ ਗੰਭੀਰ

Jagjit Singh Dallewal Health: ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ ਜਲੰਧਰ ਦੇ ਸੰਸਦ ਮੈਂਬਰ ਗਏ ਹਨ। ਸਾਬਕਾ CM ਚੰਨੀ ਨੇ ਕਿਹਾ- MSP, ਕਿਸਾਨਾਂ ਦੀ ਕਰਜ਼ਾ ਮੁਆਫੀ ਸਮੇਤ ਕਈ ਮੰਗਾਂ ਸੰਸਦ 'ਚ ਪੇਸ਼ ਕੀਤੀਆਂ ਗਈਆਂ ਹਨ।  

Advertisement
Jagjit Singh Dallewal Health: ਡੱਲੇਵਾਲ ਨੂੰ ਮਿਲਣ ਪਹੁੰਚੇ ਚਰਨਜੀਤ ਚੰਨੀ, ਕਿਹਾ-ਕਿਸਾਨ ਆਗੂ ਦੀ ਸਿਹਤ ਬਹੁਤ ਗੰਭੀਰ
Riya Bawa|Updated: Dec 22, 2024, 08:59 AM IST
Share

Jagjit Singh Dallewal Health: ਜਲੰਧਰ ਦੇ ਸੰਸਦ ਮੈਂਬਰ ਅਤੇ ਸੂਬੇ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ (Charanjit Channi) ਨੇ ਬੀਤੀ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨ ਅੰਦੋਲਨ ਵਿੱਚ ਮਰਨ ਵਰਤ 'ਤੇ ਬੈਠੇ ਹਨ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇਹ ਮੀਟਿੰਗ ਖਨੌਰੀ ਸਰਹੱਦ ਵਿਖੇ ਕੀਤੀ। ਚੰਨੀ ਨੇ ਡੱਲੇਵਾਲ ਨੂੰ ਕਿਹਾ- ਰਾਹੁਲ ਗਾਂਧੀ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਮੈਂ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਵੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦੇ ਨਾਲ-ਨਾਲ ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਸਿਫਾਰਸ਼ਾਂ ਸ਼ਾਮਲ ਹਨ।

ਇਸ ਤੋਂ ਬਾਅਦ  ਚਰਨਜੀਤ ਸਿੰਘ ਚੰਨੀ  (Charanjit Channi)  ਨੇ ਕਿਹਾ- ਮੈਂ ਖੇਤੀਬਾੜੀ ਕਮੇਟੀ ਦਾ ਚੇਅਰਮੈਨ ਹਾਂ। ਅੱਜ ਮੈਂ ਡੱਲੇਵਾਲ ਨੂੰ ਕਿਸਾਨਾਂ 'ਤੇ ਮੇਰੇ ਵੱਲੋਂ ਬਣਾਈ ਰਿਪੋਰਟ ਦਿਖਾਉਣ ਆਇਆ ਹਾਂ। ਇਹ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ ਗਈ ਹੈ ਜਿਸ ਵਿੱਚ ਐਮ.ਐਸ.ਏ.ਪੀ ਅਤੇ ਕਿਸਾਨਾਂ ਦੇ ਮਸਲਿਆਂ ਸਮੇਤ ਕਈ ਮੰਗਾਂ ਹਨ। ਚੰਨੀ ਨੇ ਕਿਹਾ- ਡੱਲੇਵਾਲ ਦੀ ਸਿਹਤ ਬਹੁਤ ਗੰਭੀਰ ਹੈ, ਇਸ ਲਈ ਮੈਂ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਕਿਸਾਨਾਂ ਦੇ ਘਰ ਪਹੁੰਚਿਆ ਹਾਂ। ਉਹਨਾਂ ਕਿਹਾ ਕਿ ਮੈਂ ਡੱਲੇਵਾਲ ਜੀ ਨੂੰ ਬੇਨਤੀ ਕਰਦਾ ਹਾਂ ਕਿ ਤੁਹਾਡੀ ਸਿਹਤ ਜ਼ਿਆਦਾ ਜ਼ਰੂਰੀ ਹੈ ਕਿਉਂਕਿ ਕੇਂਦਰ ਸਰਕਾਰ ਦੀ ਨੀਅਤ ਮਾੜੀ ਹੈ। ਜਿਸ ਕਾਰਨ ਇਹ ਸੰਘਰਸ਼ ਲੰਬਾ ਚੱਲੇਗਾ। ਇਸ ਲਈ ਤੁਸੀਂ ਆਪਣੀ ਸਿਹਤ ਨੂੰ ਸੰਭਾਲ ਕੇ ਇਸ ਅੰਦੋਲਨ ਨੂੰ ਕੋਈ ਹੋਰ ਰੂਪ ਦਿਓ। ਉਹਨਾਂ ਕਿਹਾ ਕਿ ਮੈਂ  ਰਾਹੁਲ ਗਾਂਧੀ ਦਾ ਸੁਨੇਹਾ ਡੱਲੇਵਾਲ ਲਈ ਲੈ ਕੇ ਆਇਆ ਹਾਂ। ਉਹਨਾਂ ਨੇ ਡੱਲੇਵਾਲ ਜੀ ਦੀ ਸਿਹਤ ਦੀ ਬਹੁਤ ਚਿੰਤਾ ਕੀਤੀ ਹੈ।

 

ਇਹ ਵੀ ਪੜ੍ਹੋ: Mohali Gym Building Collapse: ਚਸ਼ਮਦੀਦਾਂ ਤੋਂ ਸੁਣੋ ਸੋਹਾਣਾ 'ਚ ਡਿੱਗੀ ਬਿਲਡਿੰਗ ਦਾ ਕਿਵੇਂ ਹੋਇਆ ਹਾਦਸਾ 
 

ਦੱਸ ਦਈਏ ਕਿ ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 26 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 27ਵਾਂ ਦਿਨ ਹੈ। ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਨੂੰ ਲੈ ਕੇ ਕਿਸਾਨ ਭੁੱਖ ਹੜਤਾਲ 'ਤੇ ਹਨ। ਇਸ ਸਬੰਧੀ ਸੁਪਰੀਮ ਕੋਰਟ ਵਿੱਚ ਲਗਾਤਾਰ ਤਿੰਨ ਦਿਨਾਂ ਤੋਂ ਸੁਣਵਾਈ ਚੱਲ ਰਹੀ ਸੀ। ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (ਏ.ਜੀ.) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਪੇਸ਼ ਕੀਤੀ। 

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਸਾਹਮਣੇ ਵਾਲੇ ਪਾਸੇ ਬਣੇ ਅਸਥਾਈ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਡੱਲੇਵਾਲ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਦੀ ਸਥਿਰ ਸਥਿਤੀ ਨੂੰ ਯਕੀਨੀ ਬਣਾਉਣਾ ਪੰਜਾਬ ਦੀ ਜ਼ਿੰਮੇਵਾਰੀ ਹੈ। 

Read More
{}{}