Home >>Punjab

Jalandhar News: ਗੌਂਡਰ ਗਿਰੋਹ ਦਾ ਗੁਰਗਾ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ; ਕਈ ਕੇਸਾਂ 'ਚ ਸੀ ਲੋੜੀਂਦਾ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਪੁਲਿਸ ਨੇ ਗੌਂਡਰ ਗੈਂਗ ਦਾ ਖ਼ਤਰਨਾਕ ਅਪਰਾਧੀ ਹਥਿਆਰਾਂ ਤੇ ਡਰੱਗਜ਼ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਤੇ ਹੋਰ ਵਰਗੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਹੈ। ਜਲੰਧਰ ਕਮ

Advertisement
Jalandhar News: ਗੌਂਡਰ ਗਿਰੋਹ ਦਾ ਗੁਰਗਾ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ; ਕਈ ਕੇਸਾਂ 'ਚ ਸੀ ਲੋੜੀਂਦਾ
Ravinder Singh|Updated: Apr 28, 2024, 05:03 PM IST
Share

Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਪੁਲਿਸ ਨੇ ਗੌਂਡਰ ਗੈਂਗ ਦਾ ਖ਼ਤਰਨਾਕ ਅਪਰਾਧੀ ਹਥਿਆਰਾਂ ਤੇ ਡਰੱਗਜ਼ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਤੇ ਹੋਰ ਵਰਗੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਹੈ।

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੌਂਡਰ ਗਰੁੱਪ ਦੇ ਇੱਕ ਖ਼ੌਫ਼ਨਾਕ ਗੈਂਗਸਟਰ ਨੂੰ ਹਥਿਆਰਾਂ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੈਂਗਸਟਰ ਵਿਰੁੱਧ ਪਹਿਲਾਂ ਹੀ 14 ਕੇਸ ਪੈਂਡਿੰਗ ਹਨ ਤੇ ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਤੇ ਹੋਰ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿੱਕੀ ਗੌਂਡਰ ਗਿਰੋਹ ਦਾ ਇੱਕ ਗੈਂਗਸਟਰ ਸ਼ਹਿਰ ਵਿੱਚ ਸਰਗਰਮ ਹੈ ਤੇ ਜਲੰਧਰ ਅਤੇ ਹੋਰ ਸ਼ਹਿਰਾਂ ਵਿੱਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਸਮੇਤ ਕਈ ਵਾਰਦਾਤਾਂ ਵਿੱਚ ਸ਼ਾਮਲ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਉਕਤ ਵਿਅਕਤੀ ਵੀ ਭਗੌੜਾ ਸੀ ਜੋ ਕਿ ਇਨ੍ਹਾਂ ਨਾਜਾਇਜ਼ ਹਥਿਆਰਾਂ ਦੀ ਵਰਤੋਂ ਕਰਕੇ ਹੋਰ ਵਾਰਦਾਤਾਂ ਕਰਨ ਦੀ ਯੋਜਨਾ ਬਣਾ ਰਿਹਾ ਸੀ।

ਕਮਿਸ਼ਨਰ ਨੇ ਦੱਸਿਆ ਕਿ ਮੁਖ਼ਬਰ ਦੀ ਸੂਚਨਾ ਤੇ ਬਿਆਨ 'ਤੇ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਦੀ ਟੀਮ ਬਣਾਈ ਗਈ ਸੀ। ਨੌਜਵਾਨ ਸੁਰਿੰਦਰ ਕੁਮਾਰ ਪੁੱਤਰ ਸੋਮਨਾਥ ਵਾਸੀ ਕੁਆਰਟਰ ਨੰਬਰ 1, ਜਲੰਧਰ ਨਗਰ ਨਿਗਮ ਨੇ ਜੌਹਲ ਮਾਰਕੀਟ ਨੇੜੇ ਪਾਰਕ ਤੋਂ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇੱਕ 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ।

ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸੁਰਿੰਦਰ ਕੁਮਾਰ ਨੇ ਕਈ ਅਪਰਾਧਾਂ 'ਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਪੁਲਿਸ ਨੇ ਦੱਸਿਆ ਕਿ ਉਸ ਨੇ ਇੱਕ ਹੋਰ ਦੇਸੀ ਪਿਸਤੌਲ, 315 ਬੋਰ ਦਾ ਇੱਕ ਦੇਸੀ ਪਿਸਤੌਲ ਅਤੇ 260 ਗ੍ਰਾਮ ਹੈਰੋਇਨ ਰੱਖਣ ਦੀ ਗੱਲ ਵੀ ਕਬੂਲੀ ਹੈ, ਜੋ ਕਿ ਉਸ ਕੋਲੋਂ ਬਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ : Punjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ

ਉਸ ਨੇ ਦੱਸਿਆ ਕਿ ਉਸ ਖਿਲਾਫ ਥਾਣਾ ਡਵੀਜ਼ਨ 6 ਜਲੰਧਰ ਵਿਖੇ 25(6)-54-59 ਅਸਲਾ ਐਕਟ, 21 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 83 ਮਿਤੀ 25-04-2024 ਦਰਜ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Arvinder Singh Lovely: ਦਿੱਲੀ ਕਾਂਗਰਸ ਨੂੰ ਵੱਡਾ ਝੱਟਕਾ, ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ

Read More
{}{}