Home >>Punjab

Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦ

 Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ਖਿਲਾਫ ਵਿੱਢੀ ਮੁਹਿੰਮ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖਤਰਨਾਕ ਗੁਰਗੇ ਗ੍ਰਿਫਤਾਰ ਕਰਕੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ।

Advertisement
Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦ
Ravinder Singh|Updated: Apr 21, 2024, 06:29 PM IST
Share

Jalandhar News:  ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ਖਿਲਾਫ ਵਿੱਢੀ ਮੁਹਿੰਮ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖਤਰਨਾਕ ਗੁਰਗੇ ਗ੍ਰਿਫਤਾਰ ਕਰਕੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਨ੍ਹਾਂ 'ਚੋਂ ਦੋ ਅੰਮ੍ਰਿਤਸਰ ਦੇ ਰਾਜਦੀਪ ਕਤਲ ਕਾਂਡ 'ਚ ਲੋੜੀਂਦੇ ਸਨ ਤੇ ਇਨ੍ਹਾਂ ਵਿਅਕਤੀਆਂ ਨੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਹਥਿਆਰ ਖਰੀਦੇ ਸਨ।

ਗੈਂਗਸਟਰਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ 'ਚ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਪਿਸਤੌਲ ਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ 'ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਜਾਲ ਵਿਛਾ ਕੇ ਲਲਿਤ ਉਰਫ਼ ਲੱਕੀ ਪੁੱਤਰ ਬਿੰਦਰ ਵਾਸੀ ਗੜ੍ਹਾ ਨੇੜੇ ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਨੂੰ ਦੇਸੀ ਪਿਸਤੌਲ ਸਮੇਤ ਕਾਬੂ ਕਰ ਲਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਉਸ ਖਿਲਾਫ ਥਾਣਾ ਡਵੀਜ਼ਨ ਨੰਬਰ 7 ਵਿੱਚ ਮੁਕੱਦਮਾ ਨੰਬਰ 42 ਮਿਤੀ 17/04/2024 25-54-59 ਅਸਲਾ ਐਕਟ ਤਹਿਤ ਦਰਜ ਕੀਤਾ ਹੈ।

ਪੁਲਿਸ ਜਾਂਚ ਦੌਰਾਨ ਲਲਿਤ ਨੇ ਖੁਲਾਸਾ ਕੀਤਾ ਕਿ ਉਸ ਦੇ ਦੋਸਤਾਂ ਨੇ ਨਿਖਿਲ ਉਰਫ ਭੋਲੂ ਅਤੇ ਪਾਰਸਦੀਪ ਨਾਲ ਮਿਲ ਕੇ ਅੰਮ੍ਰਿਤਸਰ 'ਚ ਰਾਜਦੀਪ ਸੇਠੀ ਉਰਫ ਵੀਨੂੰ ਦਾ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਅੰਮ੍ਰਿਤਸਰ ਪੁਲਿਸ ਨੇ ਇਸ ਮਾਮਲੇ 'ਚ ਸਾਹਿਲਪ੍ਰੀਤ ਉਰਫ ਸੋਹੀ, ਅਭੀ ਗਿੱਲ ਅਤੇ ਸੰਜੂ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਨਿਖਿਲ ਤੇ ਪਾਰਸਦੀਪ ਫਰਾਰ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਨਿਖਿਲ ਉਰਫ਼ ਭੋਲੂ ਅਤੇ ਪਾਰਸਦੀਪ ਸਿੰਘ ਨੂੰ ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਦੋ ਨਾਜਾਇਜ਼ ਦੇਸੀ ਹਥਿਆਰ ਬਰਾਮਦ ਕੀਤੇ ਗਏ ਹਨ, ਉਨ੍ਹਾਂ ਦੱਸਿਆ ਕਿ ਨਿਖਿਲ ਤੇ ਪਰਸਦੀਪ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਵਿੱਚ ਸਰਗਰਮ ਸਨ। ਉਨ੍ਹਾਂ ਦੱਸਿਆ ਕਿ ਨਿਖਿਲ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਨੌਂ ਕੇਸ ਪੈਂਡਿੰਗ ਹਨ, ਜਦੋਂ ਕਿ ਪਰਸਦੀਪ ਸਿੰਘ ਖ਼ਿਲਾਫ਼ ਸੱਤ ਕੇਸ ਪੈਂਡਿੰਗ ਹਨ, ਜਿਨ੍ਹਾਂ ਵਿੱਚੋਂ ਲਲਿਤ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਉਸ ਨੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਹਥਿਆਰ ਖਰੀਦੇ ਸਨ।

ਇਹ ਵੀ ਪੜ੍ਹੋ : Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟ

Read More
{}{}