Home >>Punjab

Dera Beas News: ਜਸਦੀਪ ਸਿੰਘ ਗਿੱਲ ਹੋਣਗੇ ਡੇਰਾ ਬਿਆਸ ਦੇ ਨਵੇਂ ਮੁਖੀ

 Dera Beas News:  ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿਲੋਂ ਵੱਲੋਂ ਆਪਣੇ ਉੱਤਰਾਧਿਕਾਰੀ ਦਾ ਐਲਾਨ ਕਰ ਦਿੱਤਾ ਗਿਆ ਹੈ। 

Advertisement
Dera Beas News: ਜਸਦੀਪ ਸਿੰਘ ਗਿੱਲ ਹੋਣਗੇ ਡੇਰਾ ਬਿਆਸ ਦੇ ਨਵੇਂ ਮੁਖੀ
Ravinder Singh|Updated: Sep 02, 2024, 03:58 PM IST
Share

Dera Beas News (ਭਰਤ ਸ਼ਰਮਾ):  ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿਲੋਂ ਵੱਲੋਂ ਆਪਣੇ ਉੱਤਰਾਧਿਕਾਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਸਦੀਪ ਸਿੰਘ ਗਿੱਲ ਡੇਰਾ ਬਿਆਸ ਦੇ ਨਵੇਂ ਮੁਖੀ ਹੋਣਗੇ। ਸਰਪ੍ਰਸਤ ਵਜੋਂ ਜਸਦੀਪ ਸਿੰਘ ਤੁਰੰਤ ਥਾਂ ਲੈਣਗੇ। ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ ਹੈ।

ਉਨ੍ਹਾਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਬਣਾਇਆ ਹੈ। ਉਨ੍ਹਾਂ ਨੂੰ ਬਤੌਰ ਗੁਰੂ ਨਾਮ ਦੇਣ ਦਾ ਵੀ ਅਧਿਕਾਰ ਹੋਵੇਗਾ। ਕਾਬਿਲੇਗ਼ੌਰ ਹੈ ਕਿ ਕੁਝ ਸਾਲ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ ਜਿਸ ਦਾ ਲੰਬਾ ਇਲਾਜ ਚੱਲਿਆ। ਉੱਥੇ ਹੀ ਬਾਬਾ ਗੁਰਿੰਦਰ ਢਿੱਲੋਂ ਦਿਲ ਦੇ ਰੋਗ ਨਾਲ ਵੀ ਪੀੜਤ ਹਨ। ਡੇਰਾ ਬਿਆਸ ਦਾ ਚੰਗਾ ਰਸੂਖ ਹੈ।

ਇਹ ਵੀ ਪੜ੍ਹੋ : Punjab Weather Update: ਪੰਜਾਬ- ਚੰਡੀਗੜ੍ਹ 'ਚ ਸਵੇਰ ਤੋਂ ਹੀ ਲੱਗਾ ਮੀਂਹ, ਮੌਸਮ ਹੋਇਆ ਸੁਹਾਵਨਾ, ਲੋਕਾਂ ਨੂੰ ਗਰਮੀ ਤੋਂ ਰਾਹਤ

ਇਸ ਸਬੰਧੀ ਸਾਰੇ ਸੇਵਾਦਾਰਾਂ ਤੇ ਇੰਚਾਰਜਾਂ ਨੂੰ ਭੇਜੇ ਪੱਤਰ 'ਚ ਕਿਹਾ ਗਿਆ ਕਿ ਪੂਜਣ ਯੋਗ ਸੰਤ ਸਤਗੁਰੂ ਅਤੇ ਰਾਧਾ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਪੁੱਤਰ ਜਸਦੀਪ ਸਿੰਘ ਗਿੱਲ ਨੂੰ ਰਾਧਾ ਸਵਾਮੀ ਸਤਿਸੰਗ ਬਿਆਸ ਸੁਸਾਇਟੀ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ।

ਕਾਬਿਲੇਗੌਰ ਹੈ ਕਿ ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜਨੀਅਰਿੰਗ ਵਿੱਚ ਡਾਕਟਰੇਟ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਇਥੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ।

ਉਹ ਬੋਰਡ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਵੀ ਜੁੜੇ ਹੋਏ ਸਨ। ਮਾਰਚ 2024 ਤੱਕ ਉਹ ਵੈਲਥੀ ਥੈਰੇਪਿਊਟਿਕਸ ਦੇ ਬੋਰਡ ਮੈਂਬਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਅਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਵਜੋਂ ਸੇਵਾ ਕੀਤੀ।

ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਪੀਐਚਡੀ ਅਤੇ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਕੀਤੀ ਹੈ। ਉਨ੍ਹਾਂ ਨੇ ਬਾਇਓਕੈਮੀਕਲ ਇੰਜੀਨੀਅਰਿੰਗ ਅਤੇ ਬਾਇਓਟੈਕਨਾਲੋਜੀ ਵਿੱਚ ਬੈਚਲਰ ਅਤੇ ਮਾਸਟਰ ਡਿਗਰੀਆਂ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਦਿੱਲੀ ਤੋਂ ਪ੍ਰਾਪਤ ਕੀਤੀਆਂ ਹਨ।

ਇਹ ਵੀ ਪੜ੍ਹੋ : Wolf Attacks in Bahraich: ਬਹਿਰਾਇਚ 'ਚ ਭੇੜੀਏ ਦਾ ਆਤੰਕ! ਬਜ਼ੁਰਗ ਔਰਤ ਤੇ ਮਾਸੂਮ 3 ਸਾਲ ਦੀ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ

 

Read More
{}{}