Phillaur News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਦੂਸਰੇ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਜਿਸ ਲਈ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਬੁੱਤ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ।
ਇਹ ਵੀ ਪੜ੍ਹੋ : Kapurthala Loot News: ਚੌਂਕੀਦਾਰ ਨੂੰ ਬੰਧਕ ਬਣਾ ਕੇ ਸੁਨਿਆਰੇ ਦੀ ਦੁਕਾਨ ਲੁੱਟੀ; ਲੱਖਾਂ ਦੇ ਗਹਿਣੇ ਚੋਰੀ
ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਸਥਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੂਸਰੀ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਡਾਇਰੈਕਟ ਜਨਰਲ ਆਫ਼ ਪੁਲਿਸ ਤੋਂ ਵੀ 13 ਜੂਨ 2025 ਨੂੰ ਰਿਪੋਰਟ ਤਲਬ ਕੀਤੀ ਗਈ ਹੈ।
ਇਹ ਵੀ ਪੜ੍ਹੋ : Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਨਮਿੱਤ ਪਾਠ ਦੇ ਭੋਗ ਪਾਏ; ਸਿਆਸੀ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਕੀਤੀ ਭੇਟ