Home >>Punjab

Harpreet Singh: ਸੇਵਾਵਾਂ ਤੋਂ ਫਾਰਗ ਕਰਨ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Harpreet Singh: ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਪੰਥ ਲਈ ਖੜ੍ਹਾਂਗਾ, ਪੰਥ ਲਈ ਲੜਾਂਗਾ ਅਤੇ ਪੰਥ ਲਈ ਮਰ ਵੀ ਜਾਵਾਂਗਾ, ਮੈਨੂੰ ਕੋਈ ਗਮ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਜਿਹੜੇ ਦੋਸ਼ ਲੱਗੇ ਹਨ, ਮੈਂ ਉਨ੍ਹਾਂ ਦਾ ਸਪੱਸ਼ਟੀਕਰਨ ਦੇ ਚੁੱਕਾ ਹਾਂ। 

Advertisement
Harpreet Singh: ਸੇਵਾਵਾਂ ਤੋਂ ਫਾਰਗ ਕਰਨ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Manpreet Singh|Updated: Dec 19, 2024, 08:57 PM IST
Share

Harpreet Singh: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁੱਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਐੱਸ. ਜੀ. ਪੀ. ਸੀ. ਦੇ ਇਸ ਫ਼ੈਸਲੇ ਬਾਰੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮੈਨੂੰ ਪਹਿਲਾਂ ਹੀ ਜਾਣਕਾਰੀ ਸੀ ਕਿ ਅਜਿਹਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਜਿਸ ਧੜੇ ਨੇ ਮੇਰੇ 'ਤੇ ਇਲਜ਼ਾਮ ਲਾਏ, ਉਹ ਹੀ ਪੜਤਾਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਨਹੀਂ ਹੈ ਪਰ ਮੈਂ ਧਰਮ ਅਤੇ ਬਾਣੀ ਦਾ ਖੁੱਲ੍ਹ ਕੇ ਪ੍ਰਚਾਰ ਕਰਾਂਗਾ ਅਤੇ ਬੇਬਾਕੀ ਨਾਲ ਗੱਲ ਕਰਾਂਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਪੰਥ ਲਈ ਖੜ੍ਹਾਂਗਾ, ਪੰਥ ਲਈ ਲੜਾਂਗਾ ਅਤੇ ਪੰਥ ਲਈ ਮਰ ਵੀ ਜਾਵਾਂਗਾ, ਮੈਨੂੰ ਕੋਈ ਗਮ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਜਿਹੜੇ ਦੋਸ਼ ਲੱਗੇ ਹਨ, ਮੈਂ ਉਨ੍ਹਾਂ ਦਾ ਸਪੱਸ਼ਟੀਕਰਨ ਦੇ ਚੁੱਕਾ ਹਾਂ। ਮੈਨੂੰ ਇੰਨੀ ਜ਼ਰੂਰ ਖ਼ੁਸ਼ੀ ਹੈ ਕਿ ਮੇਰੀ ਪੰਥ ਨਾਲ ਬਣੀ ਹੈ ਅਤੇ ਬਣੀ ਰਹੇ। ਬਾਕੀ ਮੈਂ ਕਿਸੇ ਤੋਂ ਕੁੱਝ ਨਹੀਂ ਲੈਣਾ।

ਮੇਰੀ ਸੰਗਤ ਨਾਲ ਅਤੇ ਪੰਥ ਨਾਲ ਸਾਂਝ ਰਹੇ ਅਤੇ ਇਹ ਕਦੇ ਟੁੱਟਣੀ ਨਹੀਂ ਚਾਹੀਦੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਹੁਦੇ ਆਉਂਦੇ ਹਨ ਅਤੇ ਜਾਂਦੇ ਹਨ, ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਨੇ ਕਿਹਾ ਕਿ ਮੈਂ ਕੋਈ ਪਹਿਲਾ ਜੱਥੇਦਾਰ ਨਹੀਂ ਹਾਂ, ਜਿਸ ਨੂੰ ਜ਼ਲੀਲ ਕੀਤਾ ਗਿਆ ਹੈ, ਸਗੋਂ ਸ੍ਰੀ ਅਨੰਦਪੁਰ ਸਾਹਿਬ ਦੇ ਜੱਥੇਦਾਰ ਨੂੰ ਵੀ ਇਸੇ ਤਰ੍ਹਾਂ ਫ਼ਾਰਗ ਕੀਤਾ ਗਿਆ ਸੀ।

ਇਸ ਦੇ ਨਾਲ ਹੀ  ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਦਮਦਮਾ ਸਾਹਿਬ ਵਾਲੀ ਰਿਹਾਇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀਆਂ ਗਈਆਂ ਦੋ ਗੱਡੀਆਂ, ਡਰਾਈਵਰ ਅਤੇ ਸੁਰੱਖਿਆ ਕਰਮਚਾਰੀ ਵੀ ਸ਼੍ਰੋਮਣੀ ਕਮੇਟੀ ਨੂੰ ਵਾਪਸ ਦੇ ਦਿੱਤੇ ਗਏ ਹਨ।

Read More
{}{}