Giani Raghbir Singh: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਉਤੇ ਬੋਲਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਕੋਈ ਪੜਤਾਲ ਨਹੀਂ ਬਣਦੀ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਦੇ ਵਿੱਚ ਖੜ੍ਹ ਕੇ ਕਿਹਾ ਹੈ ਕਿ ਮੈਂ ਕੋਈ ਗੁਨਾਹ ਨਹੀਂ ਕੀਤਾ। ਇਸ ਦੌਰਾਨ ਜਥੇਦਾਰ ਨੇ ਕਿਹਾ ਕਿ ਜਥੇਦਾਰਾਂ ਖਿਲਾਫ ਮਾਮਲਿਆਂ ਦੀ ਜਾਂਚ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਕੋਲ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਦਿਨ ਵੀ ਐਸਜੀਪੀਸੀ ਵੱਲੋਂ ਜਾਂਚ ਕਰਨ ਉਤੇ ਇਤਰਾਜ਼ ਜ਼ਾਹਿਰ ਕੀਤਾ ਸੀ।
ਇਸ ਦੌਰਾਨ ਸਿੰਘ ਸਾਹਿਬ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਚੱਲ ਰਹੀ ਜਾਂਚ ਬਾਰੇ ਬੋਲਦਿਆਂ ਕਿਹਾ ਕਿ ਜਥੇਦਾਰਾਂ ਦੀ ਪੜਤਾਲ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਣੀ ਚਾਹੀਦੀ ਹੈ ਤੇ ਜੋ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਲਈ ਜਾਂਚ ਕਮੇਟੀ ਬਣਾਈ ਗਈ ਹੈ ਉਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।
ਜਥੇਦਾਰ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਫਸੀਲ ਤੋਂ ਹੁਕਮ ਜਾਰੀ ਕੀਤਾ ਸੀ ਕਿ ਅਕਾਲੀ ਦਲ ਅਸਤੀਫੇ ਪ੍ਰਵਾਨ ਕਰੇ ਪਰ ਹਾਲੇ ਤੱਕ ਅਸਤੀਫੇ ਪ੍ਰਵਾਨ ਨਹੀਂ ਹੋਏ। ਇਸ ਲਈ ਮੈਂ ਦੁਬਾਰਾ ਕਹਿਣਾ ਚਾਹੁੰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਜਲਦੀ ਤੋਂ ਜਲਦੀ ਅਸਤੀਫੇ ਪ੍ਰਵਾਨ ਕਰੇ।
ਉਨ੍ਹਾਂ ਨੇ ਦੱਸਿਆ ਕਿ ਨਰਾਇਣ ਸਿੰਘ ਚੌੜੇ ਦੀ ਪੱਗ ਉਤਾਰਨ ਵਾਲੇ ਵਿਅਕਤੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੁਆਫੀਨਾਮਾ ਭੇਜਿਆ ਹੈ ਪਰ ਉਸ ਨੇ ਜਾਣਬੁੱਝ ਕੇ ਪੱਗ ਉਤਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਕਿਉਂਕਿ ਕੜਾਕੇ ਦੀ ਠੰਢ ਵਿੱਚ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਧਰਨੇ ਉਤੇ ਬੈਠੇ ਹਨ।
ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨ ਸੂਬੇ ਦੇ ਬਾਰਡਰ 'ਤੇ ਬੈਠ ਕੇ ਆਪਣੇ ਹੱਕੀ ਮੰਗਾਂ ਮਨਵਾਉਣ ਦੀ ਕੇਂਦਰ ਸਰਕਾਰ 'ਤੇ ਦਬਾਅ ਪਾ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਸੁਣ ਰਹੀ। ਜਦੋਂ ਕਿਸਾਨਾਂ ਨੂੰ ਬਾਰਡਰ 'ਤੇ ਬੈਠ ਕੇ ਹੱਕ ਮੰਗਣੇ ਪੈਣ ਇਸ ਤੋਂ ਸ਼ਰਮ ਦੀ ਗੱਲ ਸਰਕਾਰ ਲਈ ਨਹੀਂ ਹੋ ਸਕਦੀ।