Home >>Punjab

Punjab News: ਜਥੇਦਾਰ ਕਾਉਂਕੇ ਕਤਲ ਮਾਮਲਾ- ਹਾਈ ਕੋਰਟ ਵੱਲੋਂ ਸਰਕਾਰ ਤੇ ਸਬੰਧਤ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਨੋਟਿਸ

Punjab News:  ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ  

Advertisement
Punjab News: ਜਥੇਦਾਰ ਕਾਉਂਕੇ ਕਤਲ ਮਾਮਲਾ- ਹਾਈ ਕੋਰਟ ਵੱਲੋਂ  ਸਰਕਾਰ ਤੇ ਸਬੰਧਤ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਨੋਟਿਸ
Riya Bawa|Updated: Feb 06, 2024, 08:28 AM IST
Share

Punjab News/ਰੋਹਿਤ ਬਾਂਸਲ: ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ 9 ਅਪਰੈਲ ਨੂੰ ਤੈਅ ਕੀਤੀ ਹੈ। ਉੱਚ ਅਦਾਲਤ ਵਿੱਚ ਇਹ ਪਟੀਸ਼ਨ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੀਨੀਅਰ ਐਡਵੋਕਟ ਪੂਰਨ ਸਿੰਘ ਹੁੰਦਲ ਰਾਹੀਂ ਦਾਇਰ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਹਾਈ ਕੋਰਟ ’ਚ ਪਟੀਸ਼ਨ ਪਾਈ ਗਈ ਸੀ। 

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਕਾਨੂੰਨੀ ਵਿੰਗ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਸਾਬਕਾ ਆਈਪੀਐੱਸ ਅਧਿਕਾਰੀ ਬੀਪੀ ਤਿਵਾੜੀ ਦੀ ਰਿਪੋਰਟ ਸਾਹਮਣੇ ਆਉਣ ਮਗਰੋਂ ਉੱਚ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਅੱਜ ਅਹਿਮ ਸੁਣਵਾਈ ਹੋਈ ਹੈ, ਜਿਸ ਤਹਿਤ ਪੰਜਾਬ ਸਰਕਾਰ ਅਤੇ ਸਬੰਧਤ ਪੁਲੀਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। 

ਇਹ ਵੀ ਪੜ੍ਹੋ: Chandigarh Mayor Election: ਚੰਡੀਗੜ੍ਹ ਮੇਅਰ ਚੋਣ ਮਾਮਲੇ 'ਚ ਨਵਾਂ ਵੀਡੀਓ ਆਇਆ ਸਾਹਮਣੇ, ਸ਼ਰੇਆਮ ਖ਼ੁਦ ਹੀ ਵੋਟਾਂ ਕੈਂਸਲ ਕਰਕੇ ਉਡਾਈਆਂ ਧੱਜੀਆਂ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਤਕਾਲੀ ਪੁਲੀਸ ਅਧਿਕਾਰੀਆ ਵੱਲੋਂ ਉੱਚ ਅਦਾਲਤ ਵਿਚ ਉਸ ਸਮੇਂ ਕਥਿਤ ਗਲਤ ਹਲਫਨਾਮੇ ਦਾਇਰ ਕਰਕੇ ਇਹ ਕਿਹਾ ਗਿਆ ਸੀ ਕਿ ਜਥੇਦਾਰ ਕਾਉਂਕੇ ਪੁਲੀਸ ਹਿਰਾਸਤ ਵਿੱਚ ਨਹੀਂ ਹਨ। ਇਸ ਨੂੰ ਚੁਣੌਤੀ ਦਿੰਦਿਆਂ ਜਥੇਦਾਰ ਕਾਉਂਕੇ ਦੇ ਪਰਿਵਾਰ ਰਾਹੀਂ ਪਾਈ ਪਟੀਸ਼ਨ ’ਤੇ ਉੱਚ ਅਦਾਲਤ ਨੇ ਮਾਮਲੇ ’ਤੇ ਸੁਣਵਾਈ ਸ਼ੁਰੂ ਕਰਦਿਆਂ ਨੋਟਿਸ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਪਰੈਲ ਨਿਰਧਾਰਤ ਕੀਤੀ ਗਈ ਹੈ।

ਐਡਵੋਕੇਟ ਸਿਆਲਕਾ ਨੇ ਦੱਸਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ’ਚ ਕਾਨੂੰਨੀ ਮਾਹਰਾਂ ਦੀ ਕਮੇਟੀ ਬਣਾ ਕੇ ਪੈਰਵੀ ਦੀ ਜ਼ਿੰਮੇਵਾਰੀ ਸੌਂਪੀ ਸੀ, ਜਿਸ ਤਹਿਤ ਕਾਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ:  Ludhiana News: ਲੁਧਿਆਣਾ PAU ਦੇ ਬੱਚਿਆਂ ਦਾ ਲੜਾਈ ਝਗੜੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
 

Read More
{}{}