Home >>Punjab

Sukhbir Singh Badal: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਕੀਤਾ ਤਲਬ

Sukhbir Singh Badal: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਬੈਠਕ ਬੁਲਾ ਲਈ ਹੈ। ਜਥੇਦਾਰ ਵੱਲੋਂ ਹੀ ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ 2017 ਤੱਕ ਕੈਬਨਿਟ ਦਾ ਹਿੱਸਾ ਰਹੇ ਮੰਤਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ। 

Advertisement
Sukhbir Singh Badal: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਕੀਤਾ ਤਲਬ
Manpreet Singh|Updated: Nov 25, 2024, 04:07 PM IST
Share

Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇ ਅਤੇ ਚਲੰਤ ਪੰਥਕ ਮਾਮਲਿਆਂ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰੇ ਲਈ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। 

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੂੰ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ।

ਇਸ ਸਬੰਧੀ ਸਕੱਤਰੇਤ ਵਲੋਂ ਸਬੰਧਿਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਹੈ। 
  

 

Read More
{}{}