Home >>Punjab

Nangal News: ਆਈਟੀਆਈ ਨੰਗਲ ਵਿੱਚ 21 ਮਈ ਨੂੰ ਲੱਗੇਗਾ ਨੌਕਰੀ ਮੇਲਾ; ਕੈਬਨਿਟ ਮੰਤਰੀ ਬੈਂਸ ਵੱਲੋਂ ਅਪੀਲ

Nangal News:  ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 21 ਮਈ, ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਆਈ.ਟੀ.ਆਈ. ਨੰਗਲ ਵਿੱਚ ਇੱਕ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 35 ਤੋਂ ਵੱਧ ਛੋਟੀਆਂ-ਵੱਡੀਆਂ ਕੰਪਨੀਆਂ ਹਿੱਸਾ ਲੈਣਗੀਆਂ।

Advertisement
Nangal News: ਆਈਟੀਆਈ ਨੰਗਲ ਵਿੱਚ 21 ਮਈ ਨੂੰ ਲੱਗੇਗਾ ਨੌਕਰੀ ਮੇਲਾ; ਕੈਬਨਿਟ ਮੰਤਰੀ ਬੈਂਸ ਵੱਲੋਂ ਅਪੀਲ
Ravinder Singh|Updated: May 19, 2025, 08:02 PM IST
Share

Nangal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 21 ਮਈ, ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਆਈ.ਟੀ.ਆਈ. ਨੰਗਲ ਵਿੱਚ ਇੱਕ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 35 ਤੋਂ ਵੱਧ ਛੋਟੀਆਂ-ਵੱਡੀਆਂ ਕੰਪਨੀਆਂ ਹਿੱਸਾ ਲੈਣਗੀਆਂ। ਨੌਜਵਾਨਾਂ ਨੂੰ ਚੰਗੀ ਤਨਖਾਹ 'ਤੇ ਰੁਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਨੌਕਰੀ ਮੇਲੇ ਨੂੰ ਸਫਲ ਬਣਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਆਈ.ਟੀ.ਆਈ. ਨੰਗਲ ਵਿੱਚ ਮੌਜੂਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਆਈ.ਟੀ.ਆਈ. ਨੰਗਲ ਵਿੱਚ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 21 ਮਈ, ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਆਈ.ਟੀ.ਆਈ. ਨੰਗਲ ਵਿੱਚ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 35 ਤੋਂ ਵੱਧ ਛੋਟੀਆਂ-ਵੱਡੀਆਂ ਕੰਪਨੀਆਂ ਅਤੇ ਉਦਯੋਗ ਹਿੱਸਾ ਲੈਣਗੇ।

ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਇਸ ਸੁਨੇਹੇ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਤਾਂ ਜੋ ਹਲਕੇ ਦੇ ਲੋੜਵੰਦ ਨੌਜਵਾਨ ਇਸ ਨੌਕਰੀ ਮੇਲੇ ਵਿੱਚ ਆ ਸਕਣ ਅਤੇ ਆਪਣੀ ਸਿੱਖਿਆ ਅਨੁਸਾਰ ਨੌਕਰੀ ਪ੍ਰਾਪਤ ਕਰ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਹੁਣ ਤੱਕ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ 35 ਤੋਂ ਵੱਧ ਛੋਟੀਆਂ ਅਤੇ ਵੱਡੀਆਂ ਇੰਡਸਟਰੀਆਂ ਅਤੇ ਕਾਰਖਾਨੇਦਾਰਾਂ ਵੱਲੋਂ ਭਾਗ ਲਿਆ ਜਾਵੇਗਾ, ਜਿਨ੍ਹਾਂ ਵੱਲੋਂ ਵੱਖ-ਵੱਖ ਟਰੇਡਾਂ ਵਿਚ ਆਈਟੀਆਈ ਪਾਸ ਜਾਂ ਟਰੇਨਿੰਗ ਕਰ ਰਹੇ, ਉਮੀਦਵਾਰਾ ਤੋਂ ਇਲਾਵਾ ਅੱਠਵੀਂ, ਦਸਵੀਂ, ਗਰੈਜੂਏਟ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਨੌਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਬੇਰੁਜ਼ਗਾਰੀ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਤਾ ਮੁਖੀ ਸਿੱਖਿਆਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦੀ ਸੁਧਾਰਣ ਲਈ ਵਿਆਪਕ ਯੋਜਨਾ ਤਿਆਰ ਕਰ ਰਹੀ ਹੈ,ਜਿਸ ਤਹਿਤ ਸੂਬੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਨਵੀਨੀਕਰਨ ਕਰਕੇ ਇੰਡਸਟਰੀ ਦੀ ਮੰਗ ਅਨੁਸਾਰ ਨਵੇਂ ਕੋਰਸ ਸ਼ੁਰੂ ਕਰ ਰਹੀ ਹੈ। 

Read More
{}{}